Job 42:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਯਹੋਵਾਹ ਏਹ ਗੱਲਾਂ ਅੱਯੂਬ ਨਾਲ ਬੋਲ ਚੁੱਕਿਆ. ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿਤ੍ਰਾਂ ਉੱਤੇ ਭੜਕ ਉੱਠਿਆ ਹੈ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।