Job 42:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਆਪਣੇ ਲਈ ਸੱਤ ਬਲਦ ਅਤੇ ਸੱਤ ਛੱਤਰੇ ਲਓ ਅਤੇ ਮੇਰੇ ਦਾਸ ਅੱਯੂਬ ਕੋਲ ਚੱਲੋ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਹ ਨੂੰ ਮੰਨਾਂਗਾ ਭਈ ਮੈਂ ਤੁਹਾਡੇ ਲਈ ਤੁਹਾਡੀ ਮੂਰਖਤਾਈ ਅਨੁਸਾਰ ਨਾ ਕਰਾਂ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।”