Joel 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਲਸ਼ਕਰ ਨੂੰ ਜ਼ੋਰ ਦੀ ਪੁਕਾਰਦਾ ਹੈ। ਉਸਦਾ ਡਿਹਰਾ ਵਿਸ਼ਾਲ ਹੈ। ਉਹ ਲਸ਼ਕਰ ਬੜੀ ਬਲਸ਼ਾਲੀ ਹੈ ਅਤੇ ਯਹੋਵਾਹ ਦੇ ਹੁਕਮ ’ਚ ਹੈ। ਯਹੋਵਾਹ ਦਾ ਦਿਨ ਖਾਸ ਹੀ ਨਹੀਂ ਸਗੋਂ ਬੜਾ ਮਹਾਨ ਅਤੇ ਭਿਅੰਕਰ ਦਿਵਸ ਹੈ ਇਸ ਨੂੰ ਕੌਣ ਸਹਾਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਕੱਢਦਾ ਹੈ, ਕਿਉਂ ਜੋ ਉਹ ਦੀ ਛੌਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਆਖਾ ਪੂਰਾ ਕਰਦਾ ਹੈ ਉਹ ਬਲਵਾਨ ਹੈ, ਯਹੋਵਾਹ ਦਾ ਦਿਨ ਮਹਾਨ ਅਤੇ ਭਿਆਣਕ ਹੈ! ਕੌਣ ਉਸ ਨੂੰ ਸਹਿ ਸੱਕਦਾ ਹੈॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?