Joel 2:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸੀਯੋਨ ਦੇ ਮਨੁੱਖੋ ਖੁਸ਼ੀ ਮਨਾਓ। ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਖੁਸ਼ੀ ਮਨਾਓ। ਉਹ ਤੁਹਾਡੇ ਤੇ ਮਿਹਰਬਾਨ ਹੋਕੇ ਬਾਰਿਸ਼ ਦੇਵੇਗਾ ਉਹ ਪਹਿਲਾਂ ਵਾਂਗ ਹੀ ਤੁਹਾਡੇ ਸੁੱਖ ਲਈ ਪਹਿਲਾ ਅਤੇ ਅੰਤਮ ਮੀਂਹ ਵਰ੍ਹਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੀਯੋਨ ਦੇ ਪੁੱਤ੍ਰੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ, ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁਖ ਲਈ ਪਹਿਲੀ ਬਾਰਸ਼ ਦਿੱਤੀ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰਹਾਈ ਜਿਵੇਂ ਪਹਿਲਾਂ ਹੁੰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।