Joel 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।