Joel 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦਿਨ ਐਉਂ ਹੋਵੇਗਾ, ਕਿ ਪਹਾੜਾਂ ਤੋਂ ਮਿੱਠੀ ਮੈ ਚੋਵੇਗੀ, ਅਤੇ ਟਿੱਲਿਆਂ ਤੋਂ ਦੁੱਧ ਵੱਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ, ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।