John 1:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਬਦ ਨੇ ਦੇਹ ਧਾਰ ਕੇ ਸਾਡੇ ਵਿਚਕਾਰ ਵਾਸ ਕੀਤਾ । ਅਸੀਂ ਉਹਨਾਂ ਦਾ ਪ੍ਰਤਾਪ ਦੇਖਿਆ ਜਿਹੜਾ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ । ਇਹ ਪ੍ਰਤਾਪ ਉਹਨਾਂ ਨੂੰ ਪਿਤਾ ਦੇ ਇੱਕਲੌਤੇ ਪੁੱਤਰ ਹੋਣ ਦੇ ਕਾਰਨ ਮਿਲਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ
Punjabi ERV
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِسم لیا تے فضل تے سچیائی نال بھرپُور ہو کے ساڈے کول ڈیرہ کِیتا۔ تے اساں اُسدا اجیہا جلال ویکھیا جیویں باپ دے اِکلَوتے دا جلال۔
Punjabi Standard Bible (Punjabi Standard Bible) 2023
ਸ਼ਬਦ ਦੇਹਧਾਰੀ ਹੋਇਆ ਅਤੇ ਸਾਡੇ ਵਿਚਕਾਰ ਵਾਸ ਕੀਤਾ ਅਤੇ ਅਸੀਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਜਿਹਾ ਵੇਖਿਆ ਜਿਹੜਾ ਕਿਰਪਾ ਅਤੇ ਸਚਾਈ ਨਾਲ ਭਰਪੂਰ ਸੀ