John 1:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਬਾਰੇ ਯੂਹੰਨਾ ਨੇ ਇਸ ਤਰ੍ਹਾਂ ਗਵਾਹੀ ਦਿੱਤੀ । ਯੂਹੰਨਾ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਇਹ ਉਹ ਹੀ ਹਨ ਜਿਹਨਾਂ ਦੇ ਬਾਰੇ ਮੈਂ ਕਿਹਾ ਸੀ, ‘ਮੇਰੇ ਬਾਅਦ ਆਉਣ ਵਾਲੇ ਮੇਰੇ ਤੋਂ ਮਹਾਨ ਹਨ, ਕਿਉਂਕਿ ਉਹ ਮੇਰੇ ਜਨਮ ਤੋਂ ਪਹਿਲਾਂ ਹੀ ਮੌਜੂਦ ਸਨ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹਨ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਉਸ ਉਤੇ ਸਾਖੀ ਦਿੱਤੀ ਅਤੇ ਪੁਕਾਰ ਕੇ ਆਖਿਆ, ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਿਆ ਕਿ ਜੋ ਮੇਰੇ ਮਗਰੋਂ ਆਉਣ ਵਾਲਾ ਹੈ ਸੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ
Punjabi ERV
5ਯੂਹੰਨਾ ਨੇ ਲੋਕਾਂ ਨੂੰ ਉਸਦੇ ਬਾਰੇ ਦਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦਸਿਆ ਸੀ ਕਿ ਉਹ ਇੱਕ, ਜਿਹਡ਼ਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا اوہدے حق وِچ گواہی دِتّی تے پُکار کے آکھیا پئی ایہو سی جِہدی گلّ مَیں کر دا ساں پئی اوہ جیہڑا میرے پِچّھوں آیا اے مَیتھوں اگیترا ہویا اے کیوں جو اوہ مَیتھوں پہلاں سی۔
Punjabi Standard Bible (Punjabi Standard Bible) 2023
ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਪੁਕਾਰ ਕੇ ਕਿਹਾ, “ਇਹ ਉਹੀ ਹੈ ਜਿਸ ਦੇ ਬਾਰੇ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਆਉਣ ਵਾਲਾ ਮੇਰੇ ਤੋਂ ਅੱਗੇ ਹੈ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਸੀ’।”