John 1:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਦੀ ਗਵਾਹੀ ਇਹ ਹੈ, ਜਦੋਂ ਯਰੂਸ਼ਲਮ ਤੋਂ ਯਹੂਦੀਆਂ ਨੇ ਪੁਰੋਹਿਤਾਂ ਅਤੇ ਹੈਕਲ ਦੇ ਸੇਵਾਦਾਰਾਂ ਨੂੰ ਭੇਜਿਆ ਕਿ ਉਹ ਯੂਹੰਨਾ ਕੋਲੋਂ ਪੁੱਛਣ, “ਤੂੰ ਕੌਣ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੀ ਗਵਾਹੀ ਇਸ ਤਰ੍ਹਾਂ ਹੈ ਕਿ ਜਦੋਂ ਯਹੂਦੀ ਆਗੂਆਂ ਨੇ ਯੇਰੂਸ਼ਲੇਮ ਦੇ ਕੁਝ ਜਾਜਕਾਂ ਅਤੇ ਲੇਵੀਆਂ ਨੂੰ ਯੋਹਨ ਕੋਲ ਇਹ ਪੁੱਛਣ ਲਈ ਭੇਜਿਆ, “ਤੁਸੀਂ ਕੌਣ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਦੀ ਇਹ ਸਾਖੀ ਹੈ ਜਦ ਯਹੂਦੀਆਂ ਨੇ ਯਰੂਸ਼ਲਮ ਤੋਂ ਜਾਜਕਾਂ ਅਤੇ ਲੇਵੀਆਂ ਨੂੰ ਉਹ ਦੇ ਕੋਲ ਘੱਲਿਆ ਭਈ ਉਸ ਤੋਂ ਪੁੱਛਣ, ਤੂੰ ਕੌਣ ਹੈਂॽ
Punjabi ERV
ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁਛ੍ਛਣ ਲਈ ਭੇਜਿਆ, “ਤੂੰ ਕੌਣ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دی گواہی ایہہ اے پئی جِس ویلے یہُودِیاں نیں کاہِناں تے لاویاں نُوں یرُوشلِیم توں گھلّیا پئی پچُھّن تُوں کون ایں؟
Punjabi Standard Bible (Punjabi Standard Bible) 2023
ਯੂਹੰਨਾ ਦੀ ਗਵਾਹੀ ਇਹ ਹੈ: ਜਦੋਂ ਯਹੂਦੀਆਂ ਨੇ ਯਰੂਸ਼ਲਮ ਤੋਂ ਯਾਜਕਾਂ ਅਤੇ ਲੇਵੀਆਂ ਨੂੰ ਉਸ ਕੋਲ ਭੇਜਿਆ ਕਿ ਉਸ ਤੋਂ ਪੁੱਛਣ, “ਤੂੰ ਕੌਣ ਹੈਂ?”