John 1:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯੂਹੰਨਾ ਨੇ ਇਸ ਤਰ੍ਹਾਂ ਗਵਾਹੀ ਦਿੱਤੀ, “ਮੈਂ ਪਵਿੱਤਰ ਆਤਮਾ ਨੂੰ ਸਵਰਗ ਤੋਂ ਘੁੱਗੀ ਦੇ ਵਾਂਗ ਉਤਰਦੇ ਅਤੇ ਉਹਨਾਂ ਦੇ ਉੱਤੇ ਠਹਿਰਦੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਇਹ ਸਾਖੀ ਦੇ ਕੇ ਆਖਿਆ ਕਿ ਮੈਂ ਆਤਮਾ ਨੂੰ ਕਬੂਤਰ ਦੀ ਨਿਆਈਂ ਅਕਾਸ਼ੋਂ ਉੱਤਰਦਾ ਵੇਖਿਆ ਅਤੇ ਉਹ ਉਸ ਉੱਤੇ ਠਹਿਰਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا ایہہ آکھ کے گواہی دِتّی پئی مَیں رُوح نُوں کبُوتر وانگُوں اسمانوں اُتر دیاں ویکھیا اے۔ تے اوہ اوہدے اُتّے آ ٹھیریا۔
Punjabi Standard Bible (Punjabi Standard Bible) 2023
ਯੂਹੰਨਾ ਨੇ ਇਹ ਕਹਿ ਕੇ ਗਵਾਹੀ ਦਿੱਤੀ, “ਮੈਂ ਆਤਮਾ ਨੂੰ ਕਬੂਤਰ ਵਾਂਗ ਅਕਾਸ਼ ਤੋਂ ਉੱਤਰਦੇ ਹੋਏ ਵੇਖਿਆ ਅਤੇ ਉਹ ਉਸ ਉੱਤੇ ਠਹਿਰ ਗਿਆ।