John 1:33 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਹਨਾਂ ਨੂੰ ਨਹੀਂ ਪਛਾਣਦਾ ਸੀ ਪਰ ਪਰਮੇਸ਼ਰ ਜਿਹਨਾਂ ਨੇ ਮੈਨੂੰ ਪਾਣੀ ਦੇ ਨਾਲ ਬਪਤਿਸਮਾ ਦੇਣ ਲਈ ਭੇਜਿਆ ਸੀ ਕਿਹਾ, ‘ਤੂੰ ਪਵਿੱਤਰ ਆਤਮਾ ਨੂੰ ਉਤਰਦੇ ਅਤੇ ਇੱਕ ਆਦਮੀ ਉੱਤੇ ਠਹਿਰਦੇ ਦੇਖੇਂਗਾ । ਇਹ ਉਹ ਹੀ ਹਨ ਜੋ ਪਵਿੱਤਰ ਆਤਮਾ ਦੇ ਨਾਲ ਬਪਤਿਸਮਾ ਦੇਣਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹਨਾਂ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਹਨਾਂ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہنوں جان دا نئیں ساں پر جِس مَینُوں گھلّیا سی پئی پانی نال بپتِسمہ دیاں اوس مَینُوں آکھیا سی پئی جِہدے اُتّے تُوں رُوح نُوں اُتر دیاں تے اوہدے اُتّے ٹھیر دیاں ویکھیں اوہو ای اے جیہڑا پاک رُوح نال بپتِسمہ دیندا اے۔
Punjabi Standard Bible (Punjabi Standard Bible) 2023
ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ ਉਸ ਨੇ ਮੈਨੂੰ ਕਿਹਾ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦਾ ਅਤੇ ਠਹਿਰਦਾ ਵੇਖੇਂ, ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਣ ਵਾਲਾ ਹੈ’।