John 1:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਮੁੜ ਕੇ ਉਹਨਾਂ ਨੂੰ ਆਪਣੇ ਪਿੱਛੇ ਆਉਂਦੇ ਦੇਖਿਆ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?” ਉਹਨਾਂ ਨੇ ਉੱਤਰ ਦਿੱਤਾ, “ਹੇ ਰੱਬੀ ” (ਭਾਵ ਗੁਰੂ ਜੀ), “ਤੁਸੀਂ ਕਿੱਥੇ ਰਹਿੰਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਆਪਣੇ ਮਗਰ ਆਉਂਦੇ ਵੇਖ ਕੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ?” ਉਹਨਾਂ ਨੇ ਕਿਹਾ, “ਹੇ ਰੱਬੀ (ਅਰਥਾਤ ਹੇ ਗੁਰੂ), ਤੁਸੀਂ ਕਿੱਥੇ ਰਹਿੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਨ੍ਹਾਂ ਨੂੰ ਮਗਰ ਆਉਂਦੇ ਵੇਖ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਭਾਲਦੋ ਹੋ! ਉਨ੍ਹਾਂ ਉਸ ਨੂੰ ਆਖਿਆ, ਹੇ ਰੱਬੀ! (ਅਰਥਾਤ ਹੇ ਗੁਰੂ!), ਤੁਸੀਂ ਕਿੱਥੇ ਟਿਕਦੇ ਹੋॽ
Punjabi ERV
ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁਡ਼ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, “ਰੱਬੀ” ਦਾ ਅਰਥ ਹੈ “ਗੁਰੂ” ਤੁਸੀਂ ਕਿਥੇ ਠਹਿਰੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع مُڑ کے تے اوہناں نُوں مگر آؤندیاں ویکھ کے اوہناں نُوں آکھیا تُسی کِیہ لبّھدے ہو؟ اوہناں اوہنوں آکھیا اے ربّی (جِہدا مطلب ایہہ اے اَے اُستاد) تُوں کِتّھے رہناں ایں؟
Punjabi Standard Bible (Punjabi Standard Bible) 2023
ਯਿਸੂ ਨੇ ਮੁੜ ਕੇ ਉਨ੍ਹਾਂ ਨੂੰ ਪਿੱਛੇ ਆਉਂਦੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਨੇ ਉਸ ਨੂੰ ਕਿਹਾ, “ਹੇ ਰੱਬੀ (ਅਰਥਾਤ ਹੇ ਗੁਰੂ), ਤੁਸੀਂ ਕਿੱਥੇ ਠਹਿਰੇ ਹੋ?”