John 1:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸ਼ਮਊਨ ਨੂੰ ਯਿਸੂ ਦੇ ਕੋਲ ਲੈ ਗਿਆ । ਯਿਸੂ ਨੇ ਸ਼ਮਊਨ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਕਿਹਾ, “ਤੂੰ ਯੂਹੰਨਾ ਦਾ ਪੁੱਤਰ ਹੈਂ, ਤੂੰ ਕੈਫ਼ਾਸ ਭਾਵ ਪਤਰਸ ਅਖਵਾਏਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਆਂਦਰੇਯਾਸ ਉਹਨਾਂ ਨੂੰ ਮਸੀਹ ਯਿਸ਼ੂ ਦੇ ਕੋਲ ਲਿਆਇਆ। ਮਸੀਹ ਯਿਸ਼ੂ ਨੇ ਸ਼ਿਮਓਨ ਦੇ ਵੱਲ ਵੇਖ ਕੇ ਕਿਹਾ, “ਤੂੰ ਯੋਹਨ ਦਾ ਪੁੱਤਰ ਸ਼ਿਮਓਨ ਹੈ, ਤੂੰ ਕੈਫ਼ਾਸ ਅਰਥਾਤ ਪਤਰਸ ਅਖਵਾਏਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਯਿਸੂ ਕੋਲ ਲਿਆਇਆ ਅਤੇ ਯਿਸੂ ਨੇ ਉਸ ਉੱਤੇ ਦ੍ਰਿਸ਼ਟ ਕਰ ਕੇ ਕਿਹਾ ਜੋ ਤੂੰ ਯੂਹੰਨਾ ਦਾ ਪੁੱਤ੍ਰ ਸ਼ਮਊਨ ਹੈਂ, ਤੂੰ ਕੇਫ਼ਾਸ ਅਰਥਾਤ ਪਤਰਸ ਸਦਾਵੇਂਗਾ।।
Punjabi ERV
ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” “ਕੇਫ਼ਾਸ” ਦਾ ਭਾਵ ਹੈ “ਪਤਰਸ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہنوں یِسُوع کول لِیائیا۔ یِسُوع اوہدے ولّ ویکھ کے آکھیا تُوں یُوحنّا دا پُتر شمعُون ایں۔ تُوں کیفا یعنی پطرس اے اکھوائیں گا۔
Punjabi Standard Bible (Punjabi Standard Bible) 2023
ਉਹ ਉਸ ਨੂੰ ਯਿਸੂ ਦੇ ਕੋਲ ਲਿਆਇਆ ਅਤੇ ਯਿਸੂ ਨੇ ਉਸ ਨੂੰ ਵੇਖ ਕੇ ਕਿਹਾ, “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ; ਤੂੰ ਕੇਫ਼ਾਸ (ਅਰਥਾਤ ਪਤਰਸ) ਕਹਾਵੇਂਗਾ।”