John 1:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਫ਼ਿਲਿੱਪੁਸ, ਨਥਾਨਿਏਲ ਨੂੰ ਮਿਲਿਆ ਅਤੇ ਉਸ ਨੂੰ ਕਿਹਾ, “ਜਿਹਨਾਂ ਦੇ ਬਾਰੇ ਮੂਸਾ ਨੇ ਵਿਵਸਥਾ ਵਿੱਚ ਲਿਖਿਆ ਹੈ ਅਤੇ ਨਬੀਆਂ ਨੇ ਵੀ ਲਿਖਿਆ ਹੈ, ਉਹ ਸਾਨੂੰ ਮਿਲ ਗਏ ਹਨ । ਉਹ ਯੂਸਫ਼ ਦੇ ਪੁੱਤਰ ਯਿਸੂ ਹਨ ਜੋ ਨਾਸਰਤ ਸ਼ਹਿਰ ਦੇ ਰਹਿਣ ਵਾਲੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਏ ਹਨ, ਉਹ ਨਾਜ਼ਰੇਥ ਦੇ ਨਿਵਾਸੀ ਯੋਸੇਫ਼ ਦੇ ਪੁੱਤਰ ਯਿਸ਼ੂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭ ਕੇ ਉਹ ਨੂੰ ਆਖਿਆ ਕਿ ਜਿਹ ਦੇ ਵਿਖੇ ਮੂਸਾ ਨੇ ਤੁਰੇਤ ਵਿੱਚ ਅਤੇ ਨਬੀਆਂ ਨੇ ਲਿਖਿਆ ਸੋ ਅਸਾਂ ਉਸ ਨੂੰ ਲੱਭ ਪਿਆ ਹੈ, ਉਹ ਯੂਸੁਫ਼ ਦਾ ਪੁੱਤ੍ਰ ਯਿਸੂ ਨਾਸਰਤ ਦਾ ਹੈ
Punjabi ERV
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲਭਿਆ ਤੇ ਉਸਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸਨੂੰ ਲਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فِلپُّس نیں نتنی ایل نُوں لَبّھ کے اوہنوں آکھیا۔ جِہدی گلّ توریت وِچ مُوسیٰ تے نبیاں نیں لِکھی ہوئی اے اوہنوں اساں لَبّھ لیا اے۔ اوہ یِسُوع ناصری یُوسف دا پُتر اے۔
Punjabi Standard Bible (Punjabi Standard Bible) 2023
ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭਿਆ ਅਤੇ ਉਸ ਨੂੰ ਕਿਹਾ, “ਜਿਸ ਦੇ ਵਿਖੇ ਮੂਸਾ ਨੇ ਬਿਵਸਥਾ ਵਿੱਚ ਅਤੇ ਨਬੀਆਂ ਨੇ ਵੀ ਲਿਖਿਆ ਹੈ, ਅਸੀਂ ਉਸ ਨੂੰ ਲੱਭ ਲਿਆ ਹੈ; ਜੋ ਯੂਸੁਫ਼ ਦਾ ਪੁੱਤਰ ਨਾਸਰਤ ਦਾ ਯਿਸੂ ਹੈ।”