John 1:48 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਥਾਨਿਏਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਸ ਤਰ੍ਹਾਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਫ਼ਿਲਿੱਪੁਸ ਦੇ ਤੈਨੂੰ ਸੱਦਣ ਤੋਂ ਪਹਿਲਾਂ ਹੀ ਮੈਂ ਤੈਨੂੰ ਅੰਜੀਰ ਦੇ ਰੁੱਖ ਦੇ ਥੱਲੇ ਦੇਖਿਆ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾਥਾਨਇਲ ਨੇ ਯਿਸ਼ੂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਇਸ ਤੋਂ ਪਹਿਲਾਂ ਕਿ ਫਿਲਿੱਪਾਸ ਨੇ ਤੈਨੂੰ ਬੁਲਾਇਆ, ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਨਥਾਨਿਏਲ ਨੇ ਉਸ ਨੂੰ ਆਖਿਆ, ਤੁਸੀਂ ਮੈਨੂੰ ਕਿੱਥੋਂ ਜਾਣਦੇ ਹੋॽ ਯਿਸੂ ਨੇ ਉਹ ਨੂੰ ਉੱਤਰ ਦਿੱਤਾ ਭਈ ਉਸ ਤੋਂ ਪਹਿਲਾਂ ਜੋ ਫ਼ਿਲਿਪੁੱਸ ਨੇ ਤੈਨੂੰ ਸੱਦਿਆ ਜਾਂ ਤੂੰ ਹੰਜੀਰ ਦੇ ਬਿਰਛ ਹੇਠ ਸੈਂ, ਮੈਂ ਤੈਨੂੰ ਡਿੱਠਾ
Punjabi ERV
ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نتنی ایل اوہنوں آکھیا تُوں میرا کِتّھوں دا واقف ایں؟ یِسُوع اوہنوں جواب دِتّا۔ فِلپُّس دے تینُوں سَدّن توں پہلاں جدوں تُوں ہنجیر دے بُوٹے ہیٹھ سَیں مَیں تینُوں ویکھ لیا سی۔
Punjabi Standard Bible (Punjabi Standard Bible) 2023
ਨਥਾਨਿਏਲ ਨੇ ਉਸ ਨੂੰ ਕਿਹਾ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਫ਼ਿਲਿੱਪੁਸ ਦੇ ਬੁਲਾਉਣ ਤੋਂ ਪਹਿਲਾਂ, ਮੈਂ ਤੈਨੂੰ ਅੰਜੀਰ ਦੇ ਦਰਖ਼ਤ ਹੇਠ ਵੇਖਿਆ ਸੀ।”