John 10:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਾਮਾ ਜੋ ਨਾ ਚਰਵਾਹਾ ਹੈ ਅਤੇ ਨਾ ਹੀ ਭੇਡਾਂ ਦਾ ਮਾਲਕ ਹੈ, ਉਹ ਬਘਿਆੜ ਨੂੰ ਆਉਂਦੇ ਦੇਖ ਕੇ ਭੇਡਾਂ ਨੂੰ ਛੱਡ ਕੇ ਭੱਜ ਜਾਂਦਾ ਹੈ । ਇਸ ਲਈ ਬਘਿਆੜ ਭੇਡਾਂ ਨੂੰ ਫੜਦਾ ਹੈ ਅਤੇ ਉਹਨਾਂ ਨੂੰ ਤਿੱਤਰ-ਬਿੱਤਰ ਕਰ ਦਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕਾਮਾ ਹੈ ਉਹ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਦਾ ਮਾਲਕ ਨਹੀਂ ਹੁੰਦਾ। ਇਸ ਲਈ ਜਦੋਂ ਉਹ ਬਘਿਆੜ ਨੂੰ ਆਉਂਦਾ ਵੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਫਿਰ ਬਘਿਆੜ ਭੇਡਾਂ ਉੱਤੇ ਹਮਲਾ ਕਰਦਾ ਹੈ ਅਤੇ ਸਾਰੀਆਂ ਭੇਡਾਂ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ
Punjabi ERV
ਇੱਕ ਭਾਡ਼ੇ ਦਾ ਮਜ਼ਦੂਰ ਆਜਡ਼ੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆਡ਼ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆਡ਼ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مزدُور تے اوہ جیہڑا ایّالی نئیں اے تے نا بھیڈاں اوہدیاں اپنیاں نیں۔ بگھیاڑ نُوں آؤندیاں ویکھدا تے بھیڈاں نُوں چھڈ کے نَسّ جاندا اے تے بگھیاڑ اوہناں نُوں پاڑ دا تے وکھیر دیندا اے۔
Punjabi Standard Bible (Punjabi Standard Bible) 2023
ਮਜ਼ਦੂਰ ਤਾਂ ਚਰਵਾਹਾ ਨਹੀਂ ਹੈ, ਨਾ ਹੀ ਭੇਡਾਂ ਉਸ ਦੀਆਂ ਆਪਣੀਆਂ ਹਨ; ਉਹ ਬਘਿਆੜ ਨੂੰ ਆਉਂਦਾ ਵੇਖਦਾ ਅਤੇ ਭੇਡਾਂ ਨੂੰ ਛੱਡ ਕੇ ਭੱਜ ਜਾਂਦਾ ਹੈ ਅਤੇ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ।