John 10:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀਆਂ ਕੁਝ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਵਾੜੇ ਵਿੱਚ ਨਹੀਂ ਹਨ । ਮੇਰੇ ਲਈ ਉਹਨਾਂ ਨੂੰ ਵੀ ਲਿਆਉਣਾ ਜ਼ਰੂਰੀ ਹੈ । ਉਹ ਮੇਰੀ ਆਵਾਜ਼ ਸੁਣਨਗੀਆਂ ਫਿਰ ਇੱਕ ਹੀ ਇੱਜੜ ਹੋਵੇਗਾ ਅਤੇ ਇੱਕ ਹੀ ਚਰਵਾਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਕੋਲ ਹੋਰ ਭੇਡਾਂ ਹਨ ਜੋ ਇਸ ਵਾੜੇ ਦੀਆਂ ਨਹੀਂ ਹਨ। ਮੇਰਾ ਉਹਨਾਂ ਨੂੰ ਲਿਆਉਣਾ ਜ਼ਰੂਰੀ ਹੈ। ਉਹ ਵੀ ਮੇਰੀ ਆਵਾਜ਼ ਸੁਣਨਗੇ ਅਤੇ ਇੱਕ ਹੀ ਇੱਜੜ ਅਤੇ ਇੱਕ ਹੀ ਚਰਵਾਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਬਾੜੇ ਦੀਆਂ ਨਹੀਂ । ਮੈਨੂੰ ਚਾਹੀਦਾ ਹੈ ਜੋ ਉਨ੍ਹਾਂ ਨੂੰ ਵੀ ਲਿਆਵਾਂ ਅਰ ਓਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕੋ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ
Punjabi ERV
ਮੇਰੀਆਂ ਹੋਰ ਵੀ ਭੇਡਾਂ ਹਨ ਜਿਹਡ਼ੀਆਂ ਇਸ ਇੱਜਡ਼ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜਡ਼ ਅਤੇ ਇੱਕੋ ਆਜਡ਼ੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرِیاں ہور وی بھیڈاں نیں جیہڑیاں ایس واڑے دِیاں نئیں۔ اوہناں نُوں وی مَیں لیاؤنا اے تے اوہ میری اواز سُنن گِیاں تے اوہ اِک اِجّڑ تے اِک ایّالی ہو جان گِیاں۔
Punjabi Standard Bible (Punjabi Standard Bible) 2023
ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਵਾੜੇ ਦੀਆਂ ਨਹੀਂ ਹਨ! ਮੇਰਾ ਉਨ੍ਹਾਂ ਨੂੰ ਲਿਆਉਣਾ ਵੀ ਜ਼ਰੂਰੀ ਹੈ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ। ਤਦ ਇੱਕੋ ਇੱਜੜ ਅਤੇ ਇੱਕੋ ਚਰਵਾਹਾ ਹੋਵੇਗਾ।