John 10:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮੇਰੇ ਤੋਂ ਮੇਰੀ ਜਾਨ ਨਹੀਂ ਖੋਂਹਦਾ ਸਗੋਂ ਮੈਂ ਆਪ ਉਸ ਨੂੰ ਦਿੰਦਾ ਹਾਂ । ਮੈਨੂੰ ਜਾਨ ਦੇਣ ਦਾ ਅਤੇ ਵਾਪਸ ਲੈਣ ਦਾ ਵੀ ਅਧਿਕਾਰ ਹੈ । ਇਹ ਹੁਕਮ ਮੈਨੂੰ ਆਪਣੇ ਪਿਤਾ ਕੋਲੋਂ ਮਿਲਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਮੇਰੇ ਤੋਂ ਜਾਨ ਨਹੀਂ ਲੈਂਦਾ, ਪਰ ਮੈਂ ਇਸ ਨੂੰ ਆਪਣੀ ਮਰਜ਼ੀ ਅਨੁਸਾਰ ਦਿੰਦਾ ਹਾਂ। ਮੇਰੇ ਕੋਲ ਇਸ ਨੂੰ ਰੱਖਣ ਦਾ ਅਧਿਕਾਰ ਅਤੇ ਇਸ ਨੂੰ ਦੁਬਾਰਾ ਲੈਣ ਦਾ ਅਧਿਕਾਰ ਵੀ ਹੈ। ਇਹ ਹੁਕਮ ਮੈਨੂੰ ਮੇਰੇ ਪਿਤਾ ਵੱਲੋਂ ਮਿਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ
Punjabi ERV
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی مَیتھوں اوہنوں نئیں کھوندا پر مَیں اوہنوں آپے ای دینا آں۔ میرا اختیار اے پئی اوہنوں دے دیاں تے میرا اختیار اے پئی مُڑ اوہنوں لے لَواں۔ ایہہ حُکم مَینُوں اپنے باپ کولوں مِلیا اے۔
Punjabi Standard Bible (Punjabi Standard Bible) 2023
ਕੋਈ ਇਸ ਨੂੰ ਮੇਰੇ ਤੋਂ ਨਹੀਂ ਲੈਂਦਾ, ਪਰ ਮੈਂ ਆਪੇ ਇਸ ਨੂੰ ਦਿੰਦਾ ਹਾਂ। ਮੇਰੇ ਕੋਲ ਇਸ ਨੂੰ ਦੇਣ ਦਾ ਅਧਿਕਾਰ ਹੈ ਅਤੇ ਇਸ ਨੂੰ ਫੇਰ ਲੈਣ ਦਾ ਅਧਿਕਾਰ ਵੀ ਹੈ। ਇਹ ਹੁਕਮ ਮੈਂ ਆਪਣੇ ਪਿਤਾ ਤੋਂ ਪਾਇਆ ਹੈ।”