John 10:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕਾ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ । ਉਹ ਕੰਮ ਜਿਹੜੇ ਮੈਂ ਆਪਣੇ ਪਿਤਾ ਦੇ ਨਾਮ ਵਿੱਚ ਕਰਦਾ ਹਾਂ ਮੇਰੀ ਗਵਾਹੀ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਾ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਮੇਰੇ ਪਿਤਾ ਦੇ ਨਾਮ ਤੇ ਮੈਂ ਉਹ ਕੰਮ ਕਰਦਾ ਹਾਂ ਕਿਉਂ ਜੋ ਉਹ ਮੇਰੇ ਗਵਾਹ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ
Punjabi ERV
ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا مَیں تُہانوں دسیا تے تُسی نئیں مَن دے۔ جیہڑے کمّ مَیں اپنے باپ دے ناں اُتّے کرنا آں میرے گواہ نیں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਿਆ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਵਿੱਚ ਕਰਦਾ ਹਾਂ, ਉਹੀ ਮੇਰੇ ਵਿਖੇ ਗਵਾਹੀ ਦਿੰਦੇ ਹਨ।