John 10:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਤੇਰੇ ਕਿਸੇ ਚੰਗੇ ਕੰਮ ਲਈ ਤੈਨੂੰ ਪਥਰਾਓ ਨਹੀਂ ਕਰਦੇ ਪਰ ਪਰਮੇਸ਼ਰ ਦੀ ਨਿੰਦਾ ਕਰਨ ਦੇ ਲਈ ਕਰਦੇ ਹਾਂ ਕਿਉਂਕਿ ਤੂੰ ਆਦਮੀ ਹੁੰਦੇ ਹੋਏ ਆਪਣੇ ਆਪ ਨੂੰ ਪਰਮੇਸ਼ਰ ਬਣਾਉਂਦਾ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ
Punjabi ERV
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یہُودِیاں اوہنوں جواب دِتّا اسی تینُوں چنگے کمّ لئی پتّھر نئیں مار دے پر کُفر لئی کیوں جو تُوں بندہ ہو کے اپنے آپ نُوں خُدا بنانا ایں۔
Punjabi Standard Bible (Punjabi Standard Bible) 2023
ਯਹੂਦੀਆਂ ਨੇ ਉਸ ਨੂੰ ਉੱਤਰ ਦਿੱਤਾ, “ਅਸੀਂ ਚੰਗੇ ਕੰਮ ਲਈ ਨਹੀਂ, ਪਰ ਪਰਮੇਸ਼ਰ ਦੀ ਨਿੰਦਾ ਦੇ ਕਾਰਨ ਤੈਨੂੰ ਪਥਰਾਓ ਕਰਦੇ ਹਾਂ, ਕਿਉਂਕਿ ਤੂੰ ਮਨੁੱਖ ਹੁੰਦੇ ਹੋਏ ਆਪਣੇ ਆਪ ਨੂੰ ਪਰਮੇਸ਼ਰ ਬਣਾਉਂਦਾ ਹੈਂ।”