John 10:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਤੁਸੀਂ ਕਿਵੇਂ ਕਹਿ ਸੱਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂ ਕਿ ਮੈਂ ਆਖਿਆ ਹੈ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ?’ ਮੈਂ ਉਹ ਹਾਂ ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿੱਥੋਂ ਤੱਕ ਮੇਰਾ ਸੰਬੰਧ ਹੈ, ਪਿਤਾ ਨੇ ਮੈਨੂੰ ਚੁਣਿਆ ਅਤੇ ਮੈਨੂੰ ਸੰਸਾਰ ਵਿੱਚ ਭੇਜਿਆ । ਫਿਰ ਤੁਸੀਂ ਮੇਰੇ ਉੱਤੇ ਨਿੰਦਾ ਕਰਨ ਦਾ ਦੋਸ਼ ਕਿਉਂ ਲਾਉਂਦੇ ਹੋ ਕਿਉਂਕਿ ਮੈਂ ਕਿਹਾ, ‘ਮੈਂ ਪਰਮੇਸ਼ਰ ਦਾ ਪੁੱਤਰ ਹਾਂ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਸ ਪਿਤਾ ਨੇ ਮੈਨੂੰ ਆਪਣੀ ਮਰਜ਼ੀ ਨਾਲ ਚੁਣਿਆ ਹੈ ਅਤੇ ਦੁਨੀਆਂ ਵਿੱਚ ਭੇਜਿਆ? ਤਾਂ ਫਿਰ ਤੁਸੀਂ ਮੇਰੇ ਉੱਤੇ ਕੁਫ਼ਰ ਬੋਲਣ ਦਾ ਦੋਸ਼ ਕਿਉਂ ਲਗਾਉਂਦੇ ਹੋ ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ’?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਹ ਨੂੰ ਪਿਤਾ ਨੇ ਪਵਿੱਤਰ ਕਰ ਕੇ ਜਗਤ ਵਿੱਚ ਘੱਲਿਆ, ਕੀ ਤੁਸੀਂ ਉਹ ਨੂੰ ਇਹ ਆਖਦੇ ਹੋ ਭਈ ਤੂੰ ਕੁਫ਼ਰ ਬਕਦਾ ਹੈ ਇਸ ਲਈ ਜੋ ਮੈਂ ਕਿਹਾ ਸੀ ਕਿ ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ
Punjabi ERV
ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ ਜਿਸਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہنُوں باپ نیں مُقدّس کِیتا تے دُنیا وِچ گھلّیا۔ تُسی اوہنوں آکھدے ہو پئی تُوں کُفر بکنا ایں۔ جد مَیں آکھیا پئی مَیں خُدا دا پُتر آں؟
Punjabi Standard Bible (Punjabi Standard Bible) 2023
ਤਾਂ ਜਿਸ ਨੂੰ ਪਿਤਾ ਨੇ ਪਵਿੱਤਰ ਠਹਿਰਾਇਆ ਅਤੇ ਸੰਸਾਰ ਵਿੱਚ ਭੇਜਿਆ, ਕੀ ਤੁਸੀਂ ਉਸ ਨੂੰ ਇਹ ਕਹਿੰਦੇ ਹੋ, ‘ਤੂੰ ਪਰਮੇਸ਼ਰ ਦੀ ਨਿੰਦਾ ਕਰਦਾ ਹੈਂ’। ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਰ ਦਾ ਪੁੱਤਰ ਹਾਂ’?