John 10:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਉਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰਾ ਵਿਸ਼ਵਾਸ ਨਾ ਕਰੋ ਪਰ ਮੇਰੇ ਕੰਮਾਂ ਉੱਤੇ ਹੀ ਵਿਸ਼ਵਾਸ ਕਰੋ ਜਿਹੜੇ ਮੈਂ ਕਰਦਾ ਹਾਂ, ਫਿਰ ਤੁਸੀਂ ਜਾਣੋਗੇ ਅਤੇ ਸਮਝੋਗੇ ਕਿ ਪਿਤਾ ਮੇਰੇ ਵਿੱਚ ਹਨ ਅਤੇ ਮੈਂ ਪਿਤਾ ਵਿੱਚ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹਨ ਅਤੇ ਮੈਂ ਪਿਤਾ ਵਿੱਚ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ
Punjabi ERV
ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹਡ਼ੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے مَیں کرنا آں۔ تَد مَینُوں بھانویں نا ای مَنّو پر میرے کمّاں نُوں تے مَنّو تاں جو تُسی جانوں تے سمجھو پئی باپ میرے وِچ اے تے مَیں باپ وِچ۔
Punjabi Standard Bible (Punjabi Standard Bible) 2023
ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਤੁਸੀਂ ਮੇਰੇ 'ਤੇ ਵਿਸ਼ਵਾਸ ਨਾ ਕਰੋ, ਪਰ ਕੰਮਾਂ 'ਤੇ ਵਿਸ਼ਵਾਸ ਕਰੋ ਤਾਂਕਿ ਤੁਸੀਂ ਜਾਣੋ ਅਤੇ ਸਮਝ ਲਵੋ ਕਿ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਵਿੱਚ ਹਾਂ।”