John 11:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਇਹ ਉਹ ਹੀ ਮਰੀਅਮ ਸੀ ਜਿਸ ਨੇ ਪ੍ਰਭੂ ਦੇ ਉੱਤੇ ਅਤਰ ਡੋਲ੍ਹ ਕੇ ਉਹਨਾਂ ਦੇ ਚਰਨਾਂ ਨੂੰ ਆਪਣੇ ਵਾਲਾਂ ਨਾਲ ਪੂੰਝਿਆ ਸੀ । ਇਸੇ ਦਾ ਭਰਾ ਲਾਜ਼ਰ ਬਿਮਾਰ ਸੀ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਮਰਿਯਮ ਹੈ ਜਿਸਨੇ ਬਾਅਦ ਵਿੱਚ ਪ੍ਰਭੂ ਦੇ ਪੈਰਾਂ ਉੱਤੇ ਮਹਿੰਗਾ ਅਤਰ ਮਲਿਆ ਸੀ ਅਤੇ ਆਪਣੇ ਵਾਲਾਂ ਨਾਲ ਉਸਨੂੰ ਪੂੰਝਿਆ, ਉਸ ਦਾ ਭਰਾ ਲਾਜ਼ਰਾਸ ਬਿਮਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹੋ ਮਰਿਯਮ ਸੀ ਜਿਨ੍ਹ ਪ੍ਰਭੁ ਨੂੰ ਅਤਰ ਮਲਿਆ ਅਰ ਆਪਣਿਆਂ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਸਨ । ਉਸੇ ਦਾ ਭਰਾ ਲਾਜ਼ਰ ਬਿਮਾਰ ਸੀ
Punjabi ERV
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿਡ਼ਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ مریم اوہ سی۔ جِس خُداوند نُوں عِطر مَلیا تے اوہدے پَیر اپنے والاں نال پُونجھے سن۔ اوسے دا بھرا لعزر ماندا سی۔
Punjabi Standard Bible (Punjabi Standard Bible) 2023
ਇਹ ਉਹੋ ਮਰਿਯਮ ਸੀ ਜਿਸ ਨੇ ਪ੍ਰਭੂ 'ਤੇ ਅਤਰ ਪਾਇਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰਾਂ ਨੂੰ ਪੂੰਝਿਆ ਸੀ; ਉਸੇ ਦਾ ਭਰਾ ਲਾਜ਼ਰ ਬਿਮਾਰ ਸੀ।