John 11:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਜਿਹੜੇ ਉਸ ਸਮੇਂ ਮਰੀਅਮ ਨੂੰ ਘਰ ਵਿੱਚ ਤਸੱਲੀ ਦੇ ਰਹੇ ਸਨ, ਦੇਖਿਆ ਕਿ ਮਰੀਅਮ ਇਕਦਮ ਉੱਠੀ ਹੈ ਅਤੇ ਬਾਹਰ ਗਈ ਹੈ, ਉਹ ਉਸ ਦੇ ਪਿੱਛੇ ਗਏ । ਉਹਨਾਂ ਨੇ ਸੋਚਿਆ ਕਿ ਉਹ ਕਬਰ ਉੱਤੇ ਰੋਣ ਦੇ ਲਈ ਜਾ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਯਹੂਦੀ ਮਰਿਯਮ ਦੇ ਘਰ ਉਸ ਨੂੰ ਦਿਲਾਸਾ ਦੇਣ ਆਏ ਸਨ, ਉਹਨਾਂ ਨੇ ਵੇਖਿਆ ਕਿ ਉਹ ਕਿੰਨੀ ਜਲਦੀ ਉੱਠ ਕੇ ਬਾਹਰ ਚੱਲੀ ਗਈ ਹੈ, ਉਹ ਸਾਰੇ ਉਸਦੇ ਪਿੱਛੇ ਗਏ। ਉਹਨਾਂ ਨੇ ਸੋਚਿਆ ਕਿ ਉਹ ਕਬਰ ਉੱਤੇ ਸੋਗ ਕਰਨ ਜਾ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਯਹੂਦੀ ਜਿਹੜੇ ਉਹ ਦੇ ਨਾਲ ਘਰ ਵਿੱਚ ਸਨ ਅਤੇ ਉਹ ਦਾ ਮਨ ਧਰਾਉਂਦੇ ਸਨ ਜਾਂ ਮਰਿਯਮ ਨੂੰ ਵੇਖਿਆ ਜੋ ਉਹ ਛੇਤੀ ਨਾਲ ਉੱਠ ਕੇ ਬਾਹਰ ਨੂੰ ਚੱਲੀ ਗਈ ਹੈ ਤਾਂ ਇਹ ਸਮਝ ਕੇ ਭਈ ਉਹ ਕਬਰ ਉੱਤੇ ਰੋਣ ਜਾਂਦੀ ਹੈ ਉਹ ਦੇ ਮਗਰ ਹੋ ਤੁਰੇ
Punjabi ERV
ਜਿਹਡ਼ੇ ਯਹੂਦੀ ਮਰਿਯਮ ਦੇ ਘਰ ਵਿੱਚ ਉਸਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉਠਦਿਆਂ ਅਤੇ ਘਰ ਛੱਡਾਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ یہُودی جیہڑے اوہدے نال گھر وِچ سن تے اوہدے ولّ مُکانی آئے سن۔ جد مریم نُوں ویکھیا پئی اوہ چھیتی اُٹھ کے باہر گئی اے۔ ایہہ سمجھ کے اوہدے مگر ٹُر پئے پئی اوہ قبر اُتّے رون جاندی اے۔
Punjabi Standard Bible (Punjabi Standard Bible) 2023
ਤਦ ਯਹੂਦੀਆਂ ਨੇ ਜਿਹੜੇ ਉਸ ਦੇ ਨਾਲ ਘਰ ਵਿੱਚ ਸਨ ਅਤੇ ਉਸ ਨੂੰ ਦਿਲਾਸਾ ਦੇ ਰਹੇ ਸਨ, ਜਦੋਂ ਮਰਿਯਮ ਨੂੰ ਵੇਖਿਆ ਕਿ ਉਹ ਛੇਤੀ ਉੱਠ ਕੇ ਬਾਹਰ ਗਈ ਹੈ ਤਾਂ ਉਸ ਦੇ ਪਿੱਛੇ ਗਏ, ਕਿਉਂਕਿ ਉਨ੍ਹਾਂ ਸਮਝਿਆ ਕਿ ਉਹ ਕਬਰ ਉੱਤੇ ਰੋਣ ਲਈ ਜਾ ਰਹੀ ਹੈ।