John 11:56 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਨੂੰ ਲੱਭ ਰਹੇ ਸਨ ਅਤੇ ਹੈਕਲ ਵਿੱਚ ਖੜ੍ਹੇ ਹੋ ਕੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਤੁਹਾਡਾ ਕੀ ਵਿਚਾਰ ਹੈ? ਕੀ ਉਹ ਤਿਉਹਾਰ ਲਈ ਨਹੀਂ ਆਉਣਗੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਉਹ ਹੈਕਲ ਦੇ ਵਿਹੜੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ-ਦੂਜੇ ਨੂੰ ਪੁੱਛਿਆ, “ਤੁਸੀਂ ਕੀ ਸੋਚਦੇ ਹੋ? ਕੀ ਉਹ ਤਿਉਹਾਰ ਤੇ ਨਹੀਂ ਆਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਯਿਸੂ ਦੀ ਭਾਲ ਕੀਤੀ ਅਤੇ ਹੈਕਲ ਵਿੱਚ ਖੜੇ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਤੁਸੀਂ ਕੀ ਸਮਝਦੇ ਹੋ ਕਿ ਉਹ ਇਸ ਤਿਉਹਾਰ ਉੱਤੇ ਨਹੀਂ ਆਊਗਾॽ
Punjabi ERV
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖਢ਼ੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ? ਤੁਸੀਂ ਕੀ ਸੋਚਦੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ یِسُوع نُوں لبّھدے سن تے ہیکل وِچ کھلو کے آپو وِچ آکھن لگّے۔ پئی تُہاڈا کِیہ خیال اے اوہ عید وِچ نئیں آئے گا؟
Punjabi Standard Bible (Punjabi Standard Bible) 2023
ਉਹ ਯਿਸੂ ਨੂੰ ਲੱਭ ਰਹੇ ਸਨ ਅਤੇ ਹੈਕਲ ਵਿੱਚ ਖੜ੍ਹੇ ਹੋ ਕੇ ਆਪਸ ਵਿੱਚ ਕਹਿਣ ਲੱਗੇ, “ਤੁਹਾਨੂੰ ਕੀ ਲੱਗਦਾ ਹੈ ਕਿ ਉਹ ਇਸ ਤਿਉਹਾਰ ਵਿੱਚ ਨਹੀਂ ਆਵੇਗਾ?”