John 11:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਪਾਸੇ ਮਹਾਂ-ਪੁਰੋਹਿਤਾਂ ਅਤੇ ਫ਼ਰੀਸੀਆਂ ਨੇ ਇਹ ਹੁਕਮ ਦਿੱਤੇ ਹੋਏ ਸਨ ਕਿ ਜੇਕਰ ਕਿਸੇ ਨੂੰ ਸੂਹ ਲੱਗੇ ਕਿ ਯਿਸੂ ਕਿੱਥੇ ਹਨ ਤਾਂ ਉਹ ਖ਼ਬਰ ਦੇਣ ਤਾਂ ਜੋ ਉਹ ਯਿਸੂ ਨੂੰ ਫੜ ਲੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਆਦੇਸ਼ ਦਿੱਤਾ ਸੀ ਕਿ ਜੇ ਕਿਸੇ ਨੂੰ ਵੀ ਪਤਾ ਲੱਗੇ ਕਿ ਯਿਸ਼ੂ ਕਿੱਥੇ ਹੈ, ਉਸ ਵਿਅਕਤੀ ਨੂੰ ਇਸ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਉਹ ਉਸਨੂੰ ਫੜ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਧਾਨ ਜਾਜਕਾਂ ਅਰ ਫ਼ਰੀਸੀਆਂ ਨੇ ਹੁਕਮ ਕੀਤਾ ਸੀ ਕਿ ਜੇ ਕੋਈ ਜਾਣਦਾ ਹੋਵੇ ਜੋ ਉਹ ਕਿੱਥੇ ਹੈ ਤਾਂ ਦੱਸ ਦੇਵੇ ਭਈ ਓਹ ਉਸ ਨੂੰ ਫੜ ਲੈਣ।।
Punjabi ERV
ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿਥੇ ਹੈ। ਉਸਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸਨੂੰ ਕੈਦ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردار کاہِناں تے فرِیسیاں حُکم دِتّا سی پئی جے کِسے نُوں معلُوم ہوئے پئی اوہ کِتّھے اے تے خبر دیوے تاں جو اوہ اوہنوں پھڑ لین۔
Punjabi Standard Bible (Punjabi Standard Bible) 2023
ਪ੍ਰਧਾਨ ਯਾਜਕਾਂ ਅਤੇ ਫ਼ਰੀਸੀਆਂ ਨੇ ਹੁਕਮ ਜਾਰੀ ਕੀਤਾ ਸੀ ਕਿ ਜੇ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਹੈ ਤਾਂ ਦੱਸ ਦੇਵੇ, ਤਾਂਕਿ ਉਹ ਉਸ ਨੂੰ ਫੜ ਸਕਣ।