John 12:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਲਾਜ਼ਰ ਦੇ ਕਾਰਨ ਹੀ ਬਹੁਤ ਸਾਰੇ ਯਹੂਦੀ ਉਹਨਾਂ ਨੂੰ ਛੱਡ ਕੇ ਯਿਸੂ ਵਿੱਚ ਵਿਸ਼ਵਾਸ ਕਰਨ ਲੱਗ ਪਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਸ ਦੇ ਕਾਰਨ ਬਹੁਤ ਸਾਰੇ ਯਹੂਦੀ ਯਿਸ਼ੂ ਕੋਲ ਗਏ ਅਤੇ ਉਹਨਾਂ ਤੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਦੇ ਕਾਰਨ ਯਹੂਦੀਆਂ ਵਿੱਚੋਂ ਬਾਹਲੇ ਲੋਕ ਚੱਲੇ ਗਏ ਅਤੇ ਯਿਸੂ ਉੱਤੇ ਨਿਹਚਾ ਕਰਦੇ ਸਨ।।
Punjabi ERV
“ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہدے سبّب کر کے یہُودِیاں وِچوں بتھیرے ٹُر گئے تے یِسُوع اُتّے اِیمان لیاندا۔
Punjabi Standard Bible (Punjabi Standard Bible) 2023
ਕਿਉਂਕਿ ਉਸ ਦੇ ਕਾਰਨ ਬਹੁਤ ਸਾਰੇ ਯਹੂਦੀ ਉਨ੍ਹਾਂ ਤੋਂ ਅਲੱਗ ਹੋ ਕੇ ਯਿਸੂ ਉੱਤੇ ਵਿਸ਼ਵਾਸ ਕਰਨ ਲੱਗ ਪਏ ਸਨ।