John 12:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸ ਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਖਜੂਰ ਦੀਆਂ ਟਹਿਣੀਆਂ ਲਈਆਂ ਅਤੇ ਉਹਨਾਂ ਨੂੰ ਮਿਲਣ ਲਈ ਗਏ । ਉਹ ਉੱਚੀ ਆਵਾਜ਼ ਨਾਲ ਕਹਿ ਰਹੇ ਸਨ, “ਹੋਸੰਨਾ! ਧੰਨ ਹੈ ਉਹ ਜੋ ਪਰਮੇਸ਼ਰ ਦੇ ਨਾਮ ਵਿੱਚ ਆਉਂਦਾ ਹੈ! ਇਸਰਾਏਲ ਦੇ ਰਾਜਾ ਨੂੰ ਅਸੀਸ ਮਿਲੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸ਼ੂ ਨੂੰ ਮਿਲਣ ਲਈ ਬਾਹਰ ਆਏ, ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ! ” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਮੁਬਾਰਕ ਹੈ ਇਸਰਾਏਲ ਦਾ ਰਾਜਾ!”
Punjabi Bible 2016 - ਪਵਿੱਤਰ ਬਾਈਬਲ O.V.
ਖਜੂਰਾਂ ਦੀਆਂ ਟਹਿਣੀਆਂ ਲੈ ਕੇ ਉਹ ਦੇ ਮਿਲਣ ਨੂੰ ਨਿੱਕਲੇ ਅਤੇ ਉੱਚੀ ਦਿੱਤੀ ਬੋਲਣ ਲੱਗੇ ਹੋਸੰਨਾ! ਧੰਨ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ ਅਤੇ ਇਸਰਾਏਲ ਦਾ ਪਾਤਸ਼ਾਹ ਹੈ!
Punjabi ERV
ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ! ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کھجُوراں دِیاں ٹہنِیاں لیّاں تے اگّوں والی اوہنوں مِلن لئی نِکلے تے زور نال آکھن لگّے ہوشعنا! دھنّ اوہ اے جیہڑا خُداوند دے ناں اُتّے آؤندا اے۔ اِسرائیل دا بادشاہ۔
Punjabi Standard Bible (Punjabi Standard Bible) 2023
ਤਾਂ ਉਹ ਖਜੂਰ ਦੀਆਂ ਟਹਿਣੀਆਂ ਲੈ ਕੇ ਉਸ ਨੂੰ ਮਿਲਣ ਲਈ ਨਿੱਕਲੇ ਅਤੇ ਉੱਚੀ-ਉੱਚੀ ਪੁਕਾਰਨ ਲੱਗੇ: ਹੋਸੰਨਾ! ਧੰਨ ਹੈ ਇਸਰਾਏਲ ਦਾ ਰਾਜਾ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ!