John 12:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸੱਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਕੁਝ ਯਿਸੂ ਦੇ ਚੇਲੇ ਪਹਿਲਾਂ ਤਾਂ ਨਾ ਸਮਝੇ, ਪਰ ਜਦੋਂ ਯਿਸੂ ਮਹਿਮਾ ਪ੍ਰਾਪਤ ਕਰ ਚੁੱਕੇ ਤਾਂ ਉਹਨਾਂ ਨੂੰ ਯਾਦ ਆਇਆ ਕਿ ਲੋਕਾਂ ਨੇ ਯਿਸੂ ਦੇ ਨਾਲ ਉਸੇ ਤਰ੍ਹਾਂ ਹੀ ਕੀਤਾ ਸੀ ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਉਹਨਾਂ ਦੇ ਚੇਲੇ ਇਹ ਸਭ ਸਮਝ ਨਹੀਂ ਸਕੇ। ਯਿਸ਼ੂ ਦੀ ਮਹਿਮਾ ਹੋਣ ਤੋਂ ਬਾਅਦ ਹੀ ਉਹਨਾਂ ਨੂੰ ਅਹਿਸਾਸ ਹੋਇਆ ਕਿ ਇਹ ਗੱਲਾਂ ਉਹਨਾਂ ਬਾਰੇ ਲਿਖੀਆਂ ਗਈਆਂ ਸਨ ਅਤੇ ਇਹ ਸਭ ਉਹਨਾਂ ਨਾਲ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਚੇਲਿਆਂ ਨੇ ਏਹ ਗੱਲਾਂ ਨਾ ਸਮਝੀਆਂ ਪਰ ਜਾਂ ਯਿਸੂ ਆਪਣੇ ਤੇਜ ਨੂੰ ਪਹੁੰਚਿਆ ਤਾਂ ਉਨ੍ਹਾਂ ਨੂੰ ਚੇਤੇ ਆਇਆ ਜੋ ਏਹ ਗੱਲਾਂ ਉਸੇ ਵਿਖੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਉਸ ਦੇ ਨਾਲ ਏਹ ਕੰਮ ਕੀਤੇ ਸਨ
Punjabi ERV
ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਲਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے شاگِرد پہلاں اوہناں گلّاں نُوں نا سمجھے۔ پر جد یِسُوع اپنے جلال نُوں پہنچ گیا سی۔ تَد اوہناں نُوں یاد آیا پئی ایہہ گلّاں اوہدی بابت لِکھیاں ہویاں سن۔ تے نالے ایہہ پئی اوہناں اوہدے نال ایہہ سلُوک کِیتا سی۔
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਨੇ ਪਹਿਲਾਂ ਤਾਂ ਇਨ੍ਹਾਂ ਗੱਲਾਂ ਨੂੰ ਨਾ ਸਮਝਿਆ, ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਵਿਖੇ ਲਿਖੀਆਂ ਸਨ ਅਤੇ ਲੋਕਾਂ ਨੇ ਉਸ ਨਾਲ ਉਸੇ ਤਰ੍ਹਾਂ ਕੀਤਾ ਸੀ।