John 12:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਲੋਕਾਂ ਨੇ ਜਿਹੜੇ ਉਸ ਸਮੇਂ ਯਿਸੂ ਦੇ ਨਾਲ ਸਨ, ਜਦੋਂ ਯਿਸੂ ਨੇ ਲਾਜ਼ਰ ਨੂੰ ਕਬਰ ਵਿੱਚੋਂ ਆਵਾਜ਼ ਦੇ ਕੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਸੀ, ਗਵਾਹੀ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉਹ ਭੀੜ ਜਿਹੜੀ ਉਹਨਾਂ ਦੇ ਨਾਲ ਸੀ ਜਦੋਂ ਉਹਨਾਂ ਨੇ ਲਾਜ਼ਰਾਸ ਨੂੰ ਕਬਰ ਤੋਂ ਬੁਲਾਇਆ ਅਤੇ ਜਿਸ ਨੂੰ ਮੁਰਦਿਆਂ ਤੋਂ ਜਿਵਾਲਿਆ, ਇਹ ਗਵਾਹੀ ਉਹ ਹੋਰਨਾਂ ਲੋਕਾਂ ਨੂੰ ਦੱਸ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਲੋਕਾਂ ਨੇ ਜਿਹੜੇ ਉਸ ਵੇਲੇ ਉਹ ਦੇ ਨਾਲ ਸਨ ਜਦ ਉਹ ਨੇ ਲਾਜ਼ਰ ਨੂੰ ਕਬਰੋਂ ਬਾਹਰ ਸੱਦਿਆ ਸੀ ਅਤੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ ਸਾਖੀ ਦਿੱਤੀ
Punjabi ERV
ਜਦੋਂ ਯਿਸੂ ਨੇ ਲਾਜ਼ਰ ਨੂੰ ਮੌਤ ਤੋਂ ਉਭਾਰਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀਡ਼ ਸੀ ਅਤੇ ਉਸਨੇ ਲਾਜ਼ਰ ਨੂੰ ਸਦਿਆ ਕਿ ਕ੍ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں لوکاں جیہڑے اوس ویلے اوہدے نال سن جد اوس لعزر نُوں قبروں باہر سدّیا تے مُردیاں وِچوں جوالیا سی گواہی دِتّی۔
Punjabi Standard Bible (Punjabi Standard Bible) 2023
ਤਦ ਉਹ ਲੋਕ ਜਿਹੜੇ ਉਸ ਸਮੇਂ ਉਸ ਦੇ ਨਾਲ ਸਨ ਜਦੋਂ ਉਸ ਨੇ ਲਾਜ਼ਰ ਨੂੰ ਕਬਰ ਵਿੱਚੋਂ ਸੱਦਿਆ ਅਤੇ ਮੁਰਦਿਆਂ ਵਿੱਚੋਂ ਜਿਵਾਇਆ ਸੀ, ਗਵਾਹੀ ਦੇਣ ਲੱਗੇ।