John 12:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਆਪਣੀ ਜਾਨ ਨਾਲ ਪਿਆਰ ਕਰਦਾ ਹੈ, ਉਹ ਉਸ ਨੂੰ ਗੁਆ ਲੈਂਦਾ ਹੈ । ਪਰ ਉਹ ਜੋ ਇਸ ਸੰਸਾਰ ਵਿੱਚ ਆਪਣੀ ਜਾਨ ਨੂੰ ਨਫ਼ਰਤ ਕਰਦਾ ਹੈ, ਉਹ ਉਸ ਨੂੰ ਅਨੰਤ ਜੀਵਨ ਦੇ ਲਈ ਸੁਰੱਖਿਅਤ ਰੱਖਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਆਪਣੀ ਜ਼ਿੰਦਗੀ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ, ਪਰ ਜਿਹੜਾ ਕੋਈ ਇਸ ਦੁਨੀਆਂ ਵਿੱਚ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹੈ ਉਹ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੀ ਜਾਨ ਨਾਲ ਹਿਤ ਕਰਦਾ ਹੈ ਉਹ ਉਸ ਨੂੰ ਗੁਆਉਂਦਾ ਅਤੇ ਜਿਹੜਾ ਇਸ ਜਗਤ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ ਉਹ ਸਦੀਪਕ ਜੀਉਣ ਤਾਈਂ ਉਹ ਦੀ ਰੱਛਿਆ ਕਰੇਗਾ
Punjabi ERV
ਜਿਹਡ਼ਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹਡ਼ਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸਨੂੰ ਮਰ ਜੀਵਨ ਲਈ ਬਚਾ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا اپنی جان پیاری سمجھدا اے۔ اوہ اوہنوں گواؤندا اے۔ تے اوہ جیہڑا اپنی جان نال ایس دُنیا وِچ وَیر رکھدا اے سدا دی زِندگی تِیکر اوہنوں سانبھی رکھّے گا۔
Punjabi Standard Bible (Punjabi Standard Bible) 2023
ਜਿਹੜਾ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਉਹ ਉਸ ਨੂੰ ਗੁਆ ਦਿੰਦਾ ਹੈ ਅਤੇ ਜਿਹੜਾ ਇਸ ਸੰਸਾਰ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ, ਉਹ ਸਦੀਪਕ ਜੀਵਨ ਲਈ ਉਸ ਨੂੰ ਬਚਾ ਲਵੇਗਾ।