John 12:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਿ ਯਸਾਯਾਹ ਨਬੀ ਦੇ ਕਹੇ ਹੋਏ ਵਚਨ ਪੂਰੇ ਹੋਣ, “ਹੇ ਪ੍ਰਭੂ, ਕਿਸ ਨੇ ਸਾਡੇ ਉਪਦੇਸ਼ ਵਿੱਚ ਵਿਸ਼ਵਾਸ ਕੀਤਾ? ਕਿਸ ਉੱਤੇ ਪ੍ਰਭੂ ਦੀਆਂ ਬਾਹਾਂ ਦੀ ਸਮਰੱਥਾ ਪ੍ਰਗਟ ਹੋਈ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਯਸ਼ਾਯਾਹ ਨਬੀ ਦੇ ਬਚਨ ਨੂੰ ਪੂਰਾ ਕਰਨਾ ਸੀ: “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਦੀ ਸ਼ਕਤੀ ਕਿਸ ਤੇ ਪ੍ਰਗਟ ਹੋਈ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਯਸਾਯਾਹ ਨਬੀ ਦਾ ਬਚਨ ਪੂਰਾ ਹੋਵੇ ਜਿਹੜਾ ਉਹ ਨੇ ਕਿਹਾ ਸੀ ਕਿ ਹੇ ਪ੍ਰਭੁ ਸਾਡੇ ਸਨੇਹੇ ਦੀ ਕਿਨ ਪਰਤੀਤ ਕੀਤੀ ਅਤੇ ਪ੍ਰਭੁ ਦੀ ਬਾਂਹ ਕਿਸ ਉੱਤੇ ਪਰਗਟ ਹੋਈ ਹੈॽ
Punjabi ERV
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਡੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?” ਯਸਾਯਾਹ 53:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو یسعیاہ نبی دا کلام جیہڑا اوس آکھیا سی پُورا ہوئے پئی اَے خُداوند ساڈے سنیہے نُوں کِس مَنّیا۔ تے خُداوند دی بانہہ کِہدے اُتّے ظاہر ہوئی۔
Punjabi Standard Bible (Punjabi Standard Bible) 2023
ਤਾਂਕਿ ਯਸਾਯਾਹ ਨਬੀ ਦਾ ਇਹ ਵਚਨ ਪੂਰਾ ਹੋਵੇ ਜਿਹੜਾ ਉਸ ਨੇ ਕਿਹਾ: ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਦੀ ਸ਼ਕਤੀਸ਼ਾਲੀ ਬਾਂਹ ਕਿਸ ਉੱਤੇ ਪਰਗਟ ਹੋਈ?