John 12:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਵੀ ਬਹੁਤ ਸਾਰੇ ਅਧਿਕਾਰੀਆਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਪਰ ਫ਼ਰੀਸੀਆਂ ਦੇ ਡਰ ਦੇ ਕਾਰਨ ਸਵੀਕਾਰ ਨਾ ਕੀਤਾ ਕਿ ਕਿਤੇ ਉਹ ਪ੍ਰਾਰਥਨਾ ਘਰ ਵਿੱਚੋਂ ਕੱਢ ਨਾ ਦਿੱਤੇ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਬਹੁਤ ਸਾਰੇ ਲੋਕਾਂ ਅਤੇ ਅਧਿਕਾਰੀਆਂ ਨੇ ਉਹਨਾਂ ਤੇ ਵਿਸ਼ਵਾਸ ਕੀਤਾ। ਪਰ ਫ਼ਰੀਸੀਆਂ ਦੇ ਕਾਰਨ ਉਹ ਖੁੱਲ੍ਹੇਆਮ ਆਪਣੇ ਵਿਸ਼ਵਾਸ ਨੂੰ ਸਵੀਕਾਰ ਨਹੀਂ ਕਰਦੇ ਸਨ ਕਿਉਂਕਿ ਉਹਨਾਂ ਨੂੰ ਡਰ ਸੀ ਕਿ ਫ਼ਰੀਸੀ ਉਹਨਾਂ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦੇਣਗੇ;
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਸਰਦਾਰਾਂ ਵਿੱਚੋਂ ਭੀ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਪਰ ਫ਼ਰੀਸੀਆਂ ਦੇ ਕਾਰਨ ਉਨ੍ਹਾਂ ਨੇ ਜਬਾਨੀ ਨਾ ਮੰਨਿਆ ਭਈ ਐਉਂ ਨਾ ਹੋਵੇ ਜੋ ਅਸੀਂ ਸਮਾਜ ਵਿੱਚੋਂ ਛੇਕੇ ਜਾਈਏ
Punjabi ERV
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕਢ ਦਿੱਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی سرداراں وِچوں بتھیریاں نیں اوہدے اُتّے اِیمان لیاندا پر فرِیسیاں دے ڈر دے مارِیاں اِقرار نا کِیتا۔ اجیہا نا ہوئے۔ پئی جماعتوں کڈھے جان۔
Punjabi Standard Bible (Punjabi Standard Bible) 2023
ਭਾਵੇਂ ਪ੍ਰਧਾਨਾਂ ਵਿੱਚੋਂ ਬਹੁਤਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ, ਪਰ ਉਨ੍ਹਾਂ ਨੇ ਫ਼ਰੀਸੀਆਂ ਦੇ ਕਾਰਨ ਖੁੱਲ੍ਹੇ ਰੂਪ ਵਿੱਚ ਨਾ ਮੰਨਿਆ, ਕਿ ਕਿਤੇ ਅਜਿਹਾ ਨਾ ਹੋਵੇ ਜੋ ਉਨ੍ਹਾਂ ਨੂੰ ਸਭਾ-ਘਰ ਵਿੱਚੋਂ ਛੇਕ ਦਿੱਤਾ ਜਾਵੇ,