John 12:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਮੇਰੇ ਸ਼ਬਦ ਸੁਣਦਾ ਹੈ ਪਰ ਉਹਨਾਂ ਉੱਤੇ ਨਹੀਂ ਚੱਲਦਾ, ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂਕਿ ਮੈਂ ਸੰਸਾਰ ਨੂੰ ਦੋਸ਼ੀ ਠਹਿਰਾਉਣ ਦੇ ਲਈ ਨਹੀਂ ਸਗੋਂ ਮੁਕਤੀ ਦੇਣ ਦੇ ਲਈ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਕੋਈ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਉਸਨੂੰ ਮੰਨਦਾ ਨਹੀਂ, ਤਾਂ ਮੈਂ ਉਸ ਵਿਅਕਤੀ ਦਾ ਨਿਆਂ ਨਹੀਂ ਕਰਦਾ। ਮੈਂ ਸੰਸਾਰ ਦਾ ਨਿਆਂ ਕਰਨ ਨਹੀਂ ਆਇਆ, ਪਰ ਸੰਸਾਰ ਨੂੰ ਬਚਾਉਣ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇ ਤਾਂ ਮੈਂ ਉਹ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂ ਜੋ ਮੈਂ ਜਗਤ ਨੂੰ ਦੋਸ਼ੀ ਠਹਿਰਾਉਣ ਨਹੀਂ ਸਗੋਂ ਜਗਤ ਨੂੰ ਬਚਾਉਣ ਆਇਆ ਹਾਂ
Punjabi ERV
“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਰਣਾ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿਖਿਆਵਾਂ ਸੁਣਾਦੇ ਹਨ ਅਤੇ ਇਸਨੂੰ ਨਹੀਂ ਮੰਨਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی میرِیاں گلّاں سُنے تے نا مَنّے مَیں اوہدی عدالت نئیں کر دا کیوں جو مَیں دُنیا دی عدالت کرن واسطے نئیں آیا پر دُنیا نُوں بچان دے واسطے۔
Punjabi Standard Bible (Punjabi Standard Bible) 2023
ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇ ਤਾਂ ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਕਿਉਂਕਿ ਮੈਂ ਸੰਸਾਰ ਨੂੰ ਦੋਸ਼ੀ ਠਹਿਰਾਉਣ ਲਈ ਨਹੀਂ, ਸਗੋਂ ਸੰਸਾਰ ਨੂੰ ਬਚਾਉਣ ਲਈ ਆਇਆ ਹਾਂ।