John 12:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਆਪਣੀ ਵੱਲੋਂ ਕੁਝ ਨਹੀਂ ਕਿਹਾ ਪਰ ਪਿਤਾ ਜਿਹਨਾਂ ਨੇ ਮੈਨੂੰ ਭੇਜਿਆ, ਉਹਨਾਂ ਨੇ ਹੁਕਮ ਦਿੱਤਾ ਹੈ ਕਿ ਮੈਂ ਕੀ ਕਹਾਂ ਅਤੇ ਕੀ ਦੱਸਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਆਪਣੇ ਆਪ ਤੋਂ ਨਹੀਂ ਬੋਲਦਾ, ਪਰ ਜਿਸ ਪਿਤਾ ਨੇ ਮੈਨੂੰ ਭੇਜਿਆ ਉਸ ਨੇ ਮੈਨੂੰ ਇਹ ਆਗਿਆ ਦਿੱਤੀ ਹੈ ਇਹ ਸਭ ਕੁਝ ਬੋਲਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਆਪ ਤੋਂ ਨਹੀਂ ਬੋਲਿਆ ਪਰ ਪਿਤਾ ਜਿਨ ਮੈਨੂੰ ਘੱਲਿਆ ਉਸੇ ਨੇ ਮੈਨੂੰ ਹੁਕਮ ਦਿੱਤਾ ਭਈ ਮੈਂ ਕੀ ਬਚਨ ਕਰਾਂ ਅਤੇ ਕੀ ਬੋਲਾਂ
Punjabi ERV
ਕਿਉਂਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں اپنے ولّوں نئیں بولیا پر باپ جِس مَینُوں گھلّیا اوس مَینُوں حُکم دِتّا اے پئی مَیں کِیہ آکھاں تے کِیہ بولاں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਆਪਣੇ ਵੱਲੋਂ ਕੁਝ ਨਹੀਂ ਕਿਹਾ, ਪਰ ਪਿਤਾ ਜਿਸ ਨੇ ਮੈਨੂੰ ਭੇਜਿਆ ਉਸੇ ਨੇ ਮੈਨੂੰ ਹੁਕਮ ਦਿੱਤਾ ਹੈ ਕਿ ਮੈਂ ਕੀ ਕਹਾਂ ਅਤੇ ਕੀ ਬੋਲਾਂ।