John 12:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਲਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਯਹੂਦੀਆਂ ਨੂੰ ਇਹ ਪਤਾ ਲੱਗਾ ਕਿ ਯਿਸੂ ਬੈਤਨੀਆ ਵਿੱਚ ਹਨ । ਇਸ ਲਈ ਉਹ ਉੱਥੇ ਗਏ । ਉਹ ਕੇਵਲ ਯਿਸੂ ਦੇ ਕਾਰਨ ਹੀ ਨਹੀਂ ਗਏ ਸਗੋਂ ਲਾਜ਼ਰ ਨੂੰ ਵੀ ਦੇਖਣ ਆਏ ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਦੇ ਦੌਰਾਨ, ਯਹੂਦੀਆਂ ਦੀ ਇੱਕ ਵੱਡੀ ਭੀੜ ਨੂੰ ਪਤਾ ਚੱਲਿਆ ਕਿ ਯਿਸ਼ੂ ਬੈਥਨੀਆ ਵਿੱਚ ਹੈ। ਉਹ ਸਾਰੇ ਯਹੂਦੀ ਯਿਸ਼ੂ ਤੇ ਲਾਜ਼ਰਾਸ ਨੂੰ ਵੇਖਣ ਲਈ ਆਏ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦੀਆਂ ਦੇ ਬਹੁਤ ਸਾਰੇ ਲੋਕ ਜਾਣ ਗਏ ਭਈ ਉਹ ਉੱਥੇ ਹੈ ਅਤੇ ਓਹ ਆਏ ਨਿਰਾ ਯਿਸੂ ਪਿੱਛੇ ਨਹੀਂ ਸਗੋਂ ਇਸ ਲਈ ਵੀ ਜੋ ਲਾਜ਼ਰ ਨੂੰ ਵੇਖਣ ਜਿਹ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ
Punjabi ERV
ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਦੇ ਮੁਰਦੇ ਤੋਂ ਜਿਵਾਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودِیاں وِچوں بُہتے لوک جان گئے پئی اوہ اوتھے اے تے اوہ آئے۔ نا نِرا یِسُوع دے واسطے پر ایس واسطے پئی لعزر نُوں وی ویکھن۔ جِہنُوں اوس مُردیاں وِچوں جوالیا سی۔
Punjabi Standard Bible (Punjabi Standard Bible) 2023
ਜਦੋਂ ਯਹੂਦੀਆਂ ਦੀ ਵੱਡੀ ਭੀੜ ਨੇ ਜਾਣ ਲਿਆ ਕਿ ਉਹ ਉੱਥੇ ਹੈ ਤਾਂ ਉਹ ਨਾ ਕੇਵਲ ਯਿਸੂ ਕਰਕੇ ਆਏ, ਸਗੋਂ ਇਸ ਲਈ ਵੀ ਕਿ ਲਾਜ਼ਰ ਨੂੰ ਵੇਖਣ ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਇਆ ਸੀ।