John 13:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸੂ ਨੇ ਇਹ ਜਾਣ ਕੇ ਕਿ ਉਹ ਸਮਾਂ ਆ ਗਿਆ ਹੈ ਜਦੋਂ ਕਿ ਉਹਨਾਂ ਨੂੰ ਇਸ ਸੰਸਾਰ ਨੂੰ ਛੱਡ ਕੇ ਪਿਤਾ ਦੇ ਕੋਲ ਜਾਣਾ ਹੋਵੇਗਾ । ਆਪਣੇ ਜਿਹਨਾਂ ਨੂੰ ਉਹਨਾਂ ਨੇ ਹਮੇਸ਼ਾ ਪਿਆਰ ਕੀਤਾ ਅਤੇ ਜਿਹੜੇ ਇਸ ਸੰਸਾਰ ਵਿੱਚ ਸਨ ਉਹਨਾਂ ਨੂੰ ਅੰਤ ਤੱਕ ਪਿਆਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਸਾਹ ਦੇ ਤਿਉਹਾਰ ਤੋਂ ਪਹਿਲਾਂ, ਯਿਸ਼ੂ ਜਾਣਦੇ ਸੀ ਕਿ ਉਹਨਾਂ ਦਾ ਸਮਾਂ ਆ ਗਿਆ ਹੈ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਣ। ਉਹਨਾਂ ਨੇ ਧਰਤੀ ਉੱਤੇ ਆਪਣੀ ਸੇਵਕਾਈ ਦੌਰਾਨ ਆਪਣੇ ਚੇਲਿਆਂ ਨੂੰ ਸਦਾ ਪਿਆਰ ਕੀਤਾ ਸੀ, ਅਤੇ ਉਹਨਾਂ ਨੇ ਚੇਲਿਆਂ ਨੂੰ ਅੰਤ ਤੱਕ ਪਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਸਾਹ ਦੇ ਤਿਉਹਾਰ ਤੋਂ ਪਹਿਲਾਂ ਯਿਸੂ ਨੇ ਇਹ ਜਾਣ ਕੇ ਭਈ ਮੇਰੀ ਘੜੀ ਆ ਪਹੁੰਚੀ ਹੈ ਜਾਂ ਮੈਂ ਇਸ ਜਗਤ ਨੂੰ ਛੱਡ ਕੇ ਪਿਤਾ ਦੇ ਕੋਲ ਜਾਵਾਂ ਆਪਣੇ ਨਿੱਜ ਲੋਕਾਂ ਨਾਲ ਜਿਹੜੇ ਜਗਤ ਵਿੱਚ ਸਨ ਪਿਆਰ ਕਰ ਕੇ ਉਨ੍ਹਾਂ ਨੂੰ ਅੰਤ ਤੋੜੀ ਪਿਆਰ ਕਰਦਾ ਰਿਹਾ
Punjabi ERV
ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹਡ਼ੇ ਲੋਕ ਇਸ ਜਗਤ ਵਿੱਚ ਉਸਦੇ ਨੇਡ਼ੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عِیدِ فسح توں پہلاں جد یِسُوع ایہہ جان لیا پئی میری گھڑی آ پجی اے پئی دُنیا توں باپ کول جاواں اوہ اوہناں اپنیاں لوکاں نُوں جیہڑے دُنیا وِچ سن جیویں پیار کر دا سی اخِیر تِیکر پیار کر دا رہیا۔
Punjabi Standard Bible (Punjabi Standard Bible) 2023
ਹੁਣ ਪਸਾਹ ਦੇ ਤਿਉਹਾਰ ਤੋਂ ਪਹਿਲਾਂ ਜਦੋਂ ਯਿਸੂ ਨੇ ਇਹ ਜਾਣ ਲਿਆ ਕਿ ਮੇਰਾ ਇਸ ਸੰਸਾਰ ਨੂੰ ਛੱਡ ਕੇ ਪਿਤਾ ਕੋਲ ਜਾਣ ਦਾ ਸਮਾਂ ਆ ਪਹੁੰਚਿਆ ਹੈ, ਤਾਂ ਆਪਣੇ ਲੋਕਾਂ ਨੂੰ ਜੋ ਸੰਸਾਰ ਵਿੱਚ ਸਨ ਜਿਸ ਤਰ੍ਹਾਂ ਪਿਆਰ ਕਰਦਾ ਸੀ, ਅੰਤ ਤੱਕ ਉਸੇ ਤਰ੍ਹਾਂ ਪਿਆਰ ਕਰਦਾ ਰਿਹਾ।