John 13:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਜੋ ਆਦਮੀ ਨਹਾ ਚੁੱਕਾ ਹੈ ਉਸ ਨੂੰ ਪੈਰਾਂ ਨੂੰ ਛੱਡ ਕੇ ਹੋਰ ਕੁਝ ਧੋਣ ਦੀ ਲੋੜ ਨਹੀਂ ਉਹ ਸਾਰੇ ਦਾ ਸਾਰਾ ਸ਼ੁੱਧ ਹੈ । ਤੁਸੀਂ ਸਾਰੇ ਸ਼ੁੱਧ ਹੋ ਪਰ ਇੱਕ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਉਹ ਮਨੁੱਖ ਜਿਸਨੇ ਨਹਾ ਲਿਆ ਹੈ ਉਸ ਨੂੰ ਸਿਰਫ ਪੈਰ ਧੋਣ ਦੀ ਜ਼ਰੂਰਤ ਹੈ। ਤੁਸੀਂ ਚੇਲੇ ਸਾਫ਼ ਹੋ, ਪਰ ਸਾਰੇ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਜਿਹੜਾ ਨਲ੍ਹਾਇਆ ਗਿਆ ਹੈ ਉਹ ਨੂੰ ਬਿਨਾ ਪੈਰ ਧੋਣ ਦੇ ਹੋਰ ਕੁਝ ਲੋੜ ਨਹੀਂ ਸਗੋਂ ਸਾਰਾ ਸ਼ੁੱਧ ਹੈ ਅਰ ਤੁਸੀਂ ਸ਼ੁੱਧ ਹੋ ਪਰ ਸੱਭੋ ਨਹੀਂ
Punjabi ERV
ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸ਼ਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اوہ جِس نہا لیا اے اوہنوں بِناں پَیر دھون دے ہور کُجھ لوڑ نئیں۔ پر بالکل پاک اے۔ تے تُسی صاف ہو پر سارے نئیں۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਜੋ ਨਹਾ ਚੁੱਕਾ ਹੈ ਉਸ ਨੂੰ ਪੈਰਾਂ ਤੋਂ ਇਲਾਵਾ ਕੁਝ ਧੋਣ ਦੀ ਜ਼ਰੂਰਤ ਨਹੀਂ, ਸਗੋਂ ਉਹ ਪੂਰਾ ਸ਼ੁੱਧ ਹੈ; ਤੁਸੀਂ ਸ਼ੁੱਧ ਹੋ ਪਰ ਸਾਰੇ ਨਹੀਂ।”