John 13:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਡੇ ਸਾਰਿਆਂ ਦੇ ਬਾਰੇ ਨਹੀਂ ਕਹਿੰਦਾ; ਮੈਂ ਜਾਣਦਾ ਹਾਂ ਕਿ ਮੈਂ ਕਿਨ੍ਹਾਂ ਨੂੰ ਚੁਣਿਆ ਹੈ ਪਰ ਪਵਿੱਤਰ-ਗ੍ਰੰਥ ਦਾ ਵਚਨ ਵੀ ਪੂਰਾ ਹੋਣਾ ਜ਼ਰੂਰੀ ਹੈ, ‘ਜਿਸ ਨੇ ਮੇਰੇ ਨਾਲ ਰੋਟੀ ਖਾਧੀ ਉਹ ਹੀ ਮੇਰਾ ਦੁਸ਼ਮਨ ਬਣ ਗਿਆ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਇਹ ਗੱਲਾਂ ਤੁਹਾਨੂੰ ਸਾਰਿਆਂ ਨੂੰ ਨਹੀਂ ਕਹਿ ਰਿਹਾ; ਮੈਂ ਉਹਨਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਇਹ ਉਸ ਬਚਨ ਨੂੰ ਪੂਰਾ ਕਰਦਾ ਹੈ ਜਿਸ ਵਿੱਚ ਲਿਖਿਆ ਗਿਆ ਹੈ, ‘ਜਿਹੜਾ ਮੇਰਾ ਭੋਜਨ ਖਾਂਦਾ ਹੈ ਉਹ ਮੇਰੇ ਵਿਰੁੱਧ ਹੋ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਸਾਂ ਸਭਨਾਂ ਦੇ ਵਿਖੇ ਨਹੀਂ ਆਖਦਾ ਹਾਂ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣ ਲਿਆ ਹੈ, ਪਰ ਇਹ ਇਸ ਲਈ ਹੈ ਜੋ ਲਿਖਤ ਪੂਰੀ ਹੋਵੇ ਭਈ ਉਸ ਨੇ ਜਿਹੜਾ ਮੇਰੀ ਰੋਟੀ ਖਾਂਦਾ ਹੈ ਮੇਰੇ ਉੱਤੇ ਆਪਣੀ ਲੱਤ ਚੁੱਕੀ
Punjabi ERV
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہاڈی سبھناں دی گلّ نئیں کر دا جِنہاں نُوں مَیں چُنیا اے۔ اوہناں نُوں مَیں جاننا آں۔ پر ایہہ ایس لئی اے پئی پہلوں توں لِکھیا پُورا ہوئے پئی جیہڑا میری روٹی کھاندا اے اوس مَینُوں لَت ماری۔
Punjabi Standard Bible (Punjabi Standard Bible) 2023
ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਕਹਿੰਦਾ; ਮੈਂ ਜਾਣਦਾ ਹਾਂ ਕਿ ਮੈਂ ਕਿਨ੍ਹਾਂ ਨੂੰ ਚੁਣਿਆ ਹੈ, ਪਰ ਇਸ ਲਈ ਕਿ ਲਿਖਤ ਪੂਰੀ ਹੋਵੇ, ‘ਜੋ ਮੇਰੀ ਰੋਟੀ ਖਾਂਦਾ ਹੈ, ਉਸੇ ਨੇ ਮੇਰੇ ਉੱਤੇ ਆਪਣੀ ਲੱਤ ਚੁੱਕੀ’।