John 13:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜਿਸ ਨੂੰ ਮੈਂ ਬੁਰਕੀ ਕਟੋਰੇ ਵਿੱਚ ਡੁਬੋ ਕੇ ਦੇਵਾਂ, ਉਹ ਹੀ ਹੈ ।” ਉਹਨਾਂ ਨੇ ਬੁਰਕੀ ਲਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਇਹ ਉਹੀ ਮਨੁੱਖ ਹੈ ਜਿਸ ਨੂੰ ਮੈਂ ਕਟੋਰੇ ਵਿੱਚ ਰੋਟੀ ਡੋਬ ਕੇ ਦੇਵਾਂਗਾ। ਫਿਰ ਉਹਨਾਂ ਨੇ ਰੋਟੀ ਲਈ ਤੇ ਕਟੋਰੇ ਵਿੱਚ ਡੋਬ ਕੇ ਸ਼ਿਮਓਨ ਦੇ ਪੁੱਤਰ ਕਾਰਿਯੋਤ ਵਾਸੀ ਯਹੂਦਾਹ ਨੂੰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉੱਤਰ ਦਿੱਤਾ, ਜਿਹ ਦੇ ਲਈ ਮੈਂ ਬੁਰਕੀ ਤਰ ਕਰਾਂ ਅਤੇ ਉਹ ਨੂੰ ਦਿਆਂ ਉਹੋ ਹੈ। ਫੇਰ ਜਾਂ ਉਸ ਨੇ ਬੁਰਕੀ ਤਰ ਕਰ ਲਈ ਤਾਂ ਲੈ ਕੇ ਸ਼ਮਊਨ ਇਸਕਰਿਯੋਤੀ ਦੇ ਪੁੱਤ੍ਰ ਯਹੂਦਾ ਨੂੰ ਦੇ ਦਿੱਤੀ
Punjabi ERV
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ਡ਼ਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو یِسُوع جواب دِتّا اوہ اوہی اے جِہنُوں مَیں بُرکی بھیوں کے دیاں گا۔ تَد بُرکی نُوں بھیوں کے اوس شمعُون اِسکریُوتی دے پُتر یہُوداہ نُوں دِتّی۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਜਿਸ ਨੂੰ ਮੈਂ ਬੁਰਕੀ ਡੁਬੋ ਕੇ ਦਿਆਂਗਾ, ਉਹੋ ਹੈ।” ਤਦ ਉਸ ਨੇ ਬੁਰਕੀ ਲਈ ਅਤੇ ਡੁਬੋ ਕੇ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਨੂੰ ਦਿੱਤੀ।