John 13:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਨੇ ਸੋਚਿਆ ਕਿ ਯਹੂਦਾ ਕੋਲ ਪੈਸਿਆਂ ਵਾਲੀ ਥੈਲੀ ਹੁੰਦੀ ਹੈ ਅਤੇ ਯਿਸੂ ਨੇ ਉਸ ਨੂੰ ਕਿਹਾ ਹੈ ਕਿ ਤਿਉਹਾਰ ਦੇ ਲਈ ਜੋ ਕੁਝ ਚਾਹੀਦਾ ਹੈ ਖ਼ਰੀਦ ਲੈ ਜਾਂ ਕੁਝ ਗ਼ਰੀਬਾਂ ਨੂੰ ਵੰਡ ਦੇ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਲੋਕਾਂ ਨੇ ਸੋਚਿਆ ਕਿ ਯਹੂਦਾਹ ਕੋਲ ਪੈਸੇ ਵਾਲੀ ਥੈਲੀ ਰਹਿੰਦੀ ਹੈ ਅਤੇ ਯਿਸ਼ੂ ਨੇ ਉਸਨੂੰ ਕਿਹਾ ਹੈ ਕਿ ਤਿਉਹਾਰ ਦੇ ਲਈ ਜੋ ਕੁਝ ਚਾਹੀਦਾ ਹੈ ਉਹ ਖਰੀਦੇ ਜਾਂ ਗਰੀਬਾਂ ਨੂੰ ਕੁਝ ਪੈਸੇ ਦੇਣ ਨੂੰ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾ ਦੇ ਕੋਲ ਗੁਥਲੀ ਰਹਿੰਦੀ ਸੀ ਸੋ ਕਈਆਂ ਨੇ ਸਮਝਿਆ ਕਿ ਯਿਸੂ ਨੇ ਉਹ ਨੂੰ ਆਖਿਆ ਹੈ ਭਈ ਤਿਉਹਾਰ ਦੇ ਲਈ ਜੋ ਕੁਝ ਸਾਨੂੰ ਲੋੜੀਦਾ ਹੈ ਸੋ ਮੁੱਲ ਲਿਆ ਅਥਵਾ ਇਹ ਕਿ ਕੰਗਾਲਾਂ ਨੂੰ ਕੁਝ ਦਿਹ
Punjabi ERV
ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کئیاں سمجھیا پئی ایس کر کے پئی یہُوداہ کول بٹوا اے یِسُوع اوہنوں آکھیا ہوئے گا پئی جو کُجھ سانُوں عید لئی چاہیدا اے سو مُل لَئے۔ یاں ایہہ پئی غرِیباں نُوں کُجھ دیوے۔
Punjabi Standard Bible (Punjabi Standard Bible) 2023
ਥੈਲੀ ਯਹੂਦਾ ਕੋਲ ਰਹਿੰਦੀ ਸੀ, ਇਸ ਲਈ ਕਈਆਂ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਕਿਹਾ ਹੈ ਕਿ ਤਿਉਹਾਰ ਦੇ ਲਈ ਜੋ ਸਾਨੂੰ ਜ਼ਰੂਰਤ ਹੈ ਖਰੀਦ ਲਿਆ, ਜਾਂ ਇਹ ਕਿ ਗਰੀਬਾਂ ਨੂੰ ਕੁਝ ਦੇ।