John 13:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਬੱਚਿਓ, ਮੈਂ ਤੁਹਾਡੇ ਨਾਲ ਥੋੜ੍ਹੀ ਦੇਰ ਦੇ ਲਈ ਹਾਂ । ਤੁਸੀਂ ਮੈਨੂੰ ਲੱਭੋਗੇ ਅਤੇ ਜਿਸ ਤਰ੍ਹਾਂ ਮੈਂ ਯਹੂਦੀਆਂ ਨੂੰ ਕਿਹਾ ਸੀ, ਉਸੇ ਤਰ੍ਹਾਂ ਹੁਣ ਤੁਹਾਨੂੰ ਕਹਿੰਦਾ ਹਾਂ ਕਿ ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਤੁਸੀਂ ਨਹੀਂ ਆ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੇਰੇ ਬੱਚਿਓ, ਮੈਂ ਤੁਹਾਡੇ ਨਾਲ ਥੋੜ੍ਹਾ ਹੋਰ ਸਮੇਂ ਲਈ ਰਹਾਂਗਾ। ਤੁਸੀਂ ਮੈਨੂੰ ਲੱਭੋਗੇ ਪਰ ਜਿਵੇਂ ਮੈਂ ਯਹੂਦੀਆਂ ਆਗੂਵਾਂ ਨੂੰ ਕਿਹਾ ਸੀ, ਇਸੇ ਤਰ੍ਹਾਂ ਹੁਣ ਮੈਂ ਤੁਹਾਨੂੰ ਦੱਸਦਾ ਹਾਂ: ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੇ ਨਹੀਂ ਆ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਲਕੋਂ, ਹੁਣ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ । ਤੁਸੀਂ ਮੈਨੂੰ ਭਾਲੋਗੇ ਅਤੇ ਜਿਸ ਤਰਾਂ ਮੈਂ ਯਹੂਦੀਆਂ ਨੂੰ ਕਿਹਾ ਸੀ ਕਿ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ ਓਸੇ ਤਰਾਂ ਹੁਣ ਮੈਂ ਤੁਹਾਨੂੰ ਵੀ ਆਖਦਾ ਹਾਂ
Punjabi ERV
ਯਿਸੂ ਨੇ ਕਿਹਾ, “ਮੇਰ ਬਚਿਓ, ਮ੍ਮੈਂ ਹੋਰ ਥੋਡ਼ਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے بچّیو اجے تھوڑا چِر مَیں تُہاڈے نال آں۔ تُسی مَینُوں لَبّھو گے تے جیویں مَیں یہُودِیاں نُوں آکھیا سی پئی جِتّھے مَیں جاناں آں تُسی نئیں آسکدے ہُن تُہانوں وی آکھنا آں۔
Punjabi Standard Bible (Punjabi Standard Bible) 2023
ਹੇ ਬੱਚਿਓ, ਹੁਣ ਥੋੜ੍ਹੀ ਦੇਰ ਮੈਂ ਤੁਹਾਡੇ ਨਾਲ ਹਾਂ। ਤੁਸੀਂ ਮੈਨੂੰ ਲੱਭੋਗੇ ਅਤੇ ਜਿਵੇਂ ਮੈਂ ਯਹੂਦੀਆਂ ਨੂੰ ਕਿਹਾ ਸੀ ਕਿ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸਕਦੇ, ਹੁਣ ਮੈਂ ਤੁਹਾਨੂੰ ਵੀ ਕਹਿੰਦਾ ਹਾਂ।