John 13:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਮੇਰੇ ਲਈ ਆਪਣੀ ਜਾਨ ਵੀ ਦੇ ਸਕਦਾ ਹੈਂ? ਪਰ ਮੈਂ ਤੈਨੂੰ ਸੱਚ ਸੱਚ ਕਹਿੰਦਾ ਹਾਂ ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉੱਤਰ ਦਿੱਤਾ, “ਕੀ ਤੂੰ ਸੱਚ-ਮੁੱਚ ਮੇਰੇ ਲਈ ਆਪਣੀ ਜਾਨ ਦੇ ਦੇਵੇਗਾ? ਮੈਂ ਤੈਨੂੰ ਸੱਚ ਦੱਸਦਾ ਹਾਂ, ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਮੇਰੇ ਬਦਲੇ ਆਪਣੀ ਜਾਨ ਦੇ ਦੇਵੇਂਗੇॽ ਮੈਂ ਤੈਨੂੰ ਸੱਚ ਆਖਦਾ ਹਾਂ, ਜਿੰਨਾ ਚਿਰ ਤੂੰ ਮੇਰਾ ਤਿੰਨ ਵਾਰੀ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਾ ਦੇਵੇਗਾ।।
Punjabi ERV
ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕਡ਼ ਬਾਂਗ ਨਹੀਂ ਦੇਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع جواب دِتّا تُوں اپنی جان میرے بدلے دیں گا؟ مَیں تینُوں سَچ سَچ آکھنا آں پئی کُکّڑ بانگ نا دے گا جد تِیکر تُوں تَرے واری میرا اِنکار نا کریں۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੂੰ ਤਿੰਨ ਵਾਰ ਮੇਰਾ ਇਨਕਾਰ ਨਾ ਕਰ ਲਵੇਂ, ਮੁਰਗਾ ਬਾਂਗ ਨਾ ਦੇਵੇਗਾ।”