John 13:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੇਰੇ ਪੈਰ ਕਦੀ ਵੀ ਨਹੀਂ ਧੋਵੋਗੇ!” ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਤੈਨੂੰ ਨਾ ਧੋਵਾਂ ਤਾਂ ਮੇਰਾ ਤੇਰੇ ਨਾਲ ਕੋਈ ਵੀ ਰਿਸ਼ਤਾ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਕਿਹਾ, “ਨਹੀਂ ਤੁਸੀਂ ਕਦੇ ਮੇਰੇ ਪੈਰ ਨਹੀਂ ਧੋਵੋਂਗੇ!” ਯਿਸ਼ੂ ਨੇ ਜਵਾਬ ਦਿੱਤਾ, “ਜਦ ਤੱਕ ਮੈਂ ਤੁਹਾਨੂੰ ਧੋ ਨਾ ਲਵਾਂ, ਤੁਸੀਂ ਮੇਰੇ ਨਹੀਂ ਹੋਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਨੇ ਉਸ ਨੂੰ ਕਿਹਾ, ਤੈਂ ਮੇਰੇ ਪੈਰ ਕਦੇ ਨਾ ਧੋਣੇ! ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਤੈਨੂੰ ਨਾ ਧੋਵਾਂ ਤਾਂ ਮੇਰੇ ਨਾਲ ਤੇਰਾ ਕੋਈ ਹਿੱਸਾ ਨਾ ਹੋਵੇਗਾ
Punjabi ERV
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس اوہنوں آکھیا تُوں میرے پَیر کَدے نا دھوئیں گا۔ یِسُوع اوہنوں جواب دِتّا جے مَیں تینُوں نا دھوواں تاں میرے نال تیرا کوئی حِصّہ نئیں اے۔
Punjabi Standard Bible (Punjabi Standard Bible) 2023
ਪਤਰਸ ਨੇ ਕਿਹਾ, “ਤੂੰ ਮੇਰੇ ਪੈਰ ਕਦੇ ਨਾ ਧੋਵੇਂਗਾ।” ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇ ਮੈਂ ਤੇਰੇ ਪੈਰ ਨਾ ਧੋਵਾਂ ਤਾਂ ਮੇਰੇ ਨਾਲ ਤੇਰੀ ਕੋਈ ਸਾਂਝ ਨਹੀਂ ਹੈ।”