John 14:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹਨ? ਇਹ ਵਚਨ ਜਿਹੜੇ ਮੈਂ ਤੁਹਾਨੂੰ ਕਹੇ ਹਨ ਇਹ ਮੈਂ ਆਪਣੇ ਵੱਲੋਂ ਨਹੀਂ ਕਹੇ । ਪਿਤਾ ਹੀ ਮੇਰੇ ਵਿੱਚ ਰਹਿ ਕੇ ਆਪਣੇ ਕੰਮ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹੈ? ਉਹ ਸ਼ਬਦ ਜੋ ਮੈਂ ਤੁਹਾਨੂੰ ਕਹਿੰਦਾ ਹਾਂ ਮੈਂ ਆਪਣੇ ਅਧਿਕਾਰ ਨਾਲ ਨਹੀਂ ਬੋਲਦਾ। ਸਗੋਂ ਇਹ ਪਿਤਾ ਹੈ ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਜੋ ਆਪਣਾ ਕੰਮ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈॽ ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆ ਆਪਣੇ ਕੰਮ ਕਰਦਾ ਹੈ
Punjabi ERV
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹਡ਼ੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں سَچ نئیں مَن دا پئی مَیں باپ وِچ آں تے باپ میرے وِچ اے؟ جیہڑیاں گلّاں مَیں تُہانوں آکھنا آں مَیں اپنے ولّوں نئیں آکھدا۔ پر باپ میرے وِچ رہ کے اپنے کمّ کر دا اے۔
Punjabi Standard Bible (Punjabi Standard Bible) 2023
ਕੀ ਤੈਨੂੰ ਵਿਸ਼ਵਾਸ ਨਹੀਂ ਹੈ ਕਿ ਮੈਂ ਪਿਤਾ ਵਿੱਚ ਅਤੇ ਪਿਤਾ ਮੇਰੇ ਵਿੱਚ ਹੈ? ਇਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਕਹਿੰਦਾ ਹਾਂ, ਆਪਣੇ ਵੱਲੋਂ ਨਹੀਂ ਕਹਿੰਦਾ ਪਰ ਪਿਤਾ ਜਿਹੜਾ ਮੇਰੇ ਵਿੱਚ ਰਹਿੰਦਾ ਹੈ ਉਹੀ ਆਪਣੇ ਕੰਮ ਕਰਦਾ ਹੈ।