John 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਮੇਰੇ ਵਿੱਚ ਵਿਸ਼ਵਾਸ ਕਰਨ ਵਾਲੇ ਉਹ ਕੰਮ ਕਰਨਗੇ ਜਿਹੜੇ ਮੈਂ ਕਰ ਰਿਹਾ ਹਾਂ ਸਗੋਂ ਇਹਨਾਂ ਤੋਂ ਵੀ ਵੱਡੇ ਕੰਮ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਕੋਈ ਵੀ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਕੰਮ ਕਰਦਾ ਹੈ ਜਿਹੜਾ ਮੈਂ ਕਰਦਾ ਹਾਂ, ਅਤੇ ਉਹ ਇਨ੍ਹਾਂ ਨਾਲੋਂ ਵੀ ਵੱਡੇ ਕੰਮ ਕਰਨਗੇ, ਕਿਉਂਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਇਹ ਕੰਮ ਜਿਹੜੇ ਮੈਂ ਕਰਦਾ ਹਾਂ ਉਹ ਭੀ ਕਰੇਗਾ ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ ਕਿਉਂ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ
Punjabi ERV
ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮੇਰੇ ਵਿੱਚ ਨਿਹਚਾ ਰਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵਧ੍ਧ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں پئی اوہ جیہڑا میرے اُتّے اِیمان لیاؤندا اے جیہڑے کمّ مَیں کرنا آں اوہ وی کرے گا۔ تے ایہناں نالوں وی وڈّے کرے گا کیوں جو مَیں باپ کول جاناں آں۔
Punjabi Standard Bible (Punjabi Standard Bible) 2023
“ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਵੀ ਇਹ ਕੰਮ ਕਰੇਗਾ ਜਿਹੜੇ ਮੈਂ ਕਰਦਾ ਹਾਂ, ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ, ਕਿਉਂਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ।