John 14:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਥੋੜ੍ਹਾ ਸਮਾਂ ਹੋਰ ਹੈ ਫਿਰ ਸੰਸਾਰ ਮੈਨੂੰ ਕਦੀ ਨਹੀਂ ਦੇਖੇਗਾ ਪਰ ਤੁਸੀਂ ਮੈਨੂੰ ਦੇਖੋਗੇ । ਕਿਉਂਕਿ ਮੈਂ ਜਿਊਂਦਾ ਹਾਂ ਇਸ ਲਈ ਤੁਸੀਂ ਵੀ ਜੀਓਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ
Punjabi ERV
ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੂੰ ਵੇਖੇਂਗਾ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجے تھوڑا چِر اے تے دُنیا مَینُوں فیر نا ویکھے گی پر تُسی ویکھدے رہو گے ایس کر کے پئی مَیں جِیونا آں تُسی وی جیوگے۔
Punjabi Standard Bible (Punjabi Standard Bible) 2023
ਹੁਣ ਥੋੜ੍ਹੀ ਦੇਰ ਬਾਅਦ ਸੰਸਾਰ ਮੈਨੂੰ ਫਿਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ; ਕਿਉਂਕਿ ਮੈਂ ਜੀਉਂਦਾ ਹਾਂ, ਤੁਸੀਂ ਵੀ ਜੀਓਗੇ।