John 14:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਿਹੜੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਅਤੇ ਉਹਨਾਂ ਉੱਤੇ ਚੱਲਦੇ ਹਨ, ਉਹ ਹੀ ਹਨ ਜੋ ਮੈਨੂੰ ਪਿਆਰ ਕਰਦੇ ਹਨ । ਉਹਨਾਂ ਨੂੰ ਮੇਰੇ ਪਿਤਾ ਪਿਆਰ ਕਰਨਗੇ ਅਤੇ ਮੈਂ ਵੀ ਉਹਨਾਂ ਨੂੰ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਉੱਤੇ ਪ੍ਰਗਟ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਕਿਸੇ ਕੋਲ ਮੇਰੀਆਂ ਆਗਿਆਵਾਂ ਹਨ ਅਤੇ ਉਹਨਾਂ ਨੂੰ ਮੰਨਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਮੈਨੂੰ ਪਿਆਰ ਕਰਦਾ ਹੈ। ਜੋ ਕੋਈ ਮੈਨੂੰ ਪਿਆਰ ਕਰਦਾ ਉਹ ਮੇਰੇ ਪਿਤਾ ਨੂੰ ਪਿਆਰ ਕਰਦਾ, ਅਤੇ ਮੈਂ ਵੀ ਉਹਨਾਂ ਨਾਲ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਤੇ ਪ੍ਰਗਟ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ
Punjabi ERV
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹਡ਼ਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کول میرے حُکم نیں تے اوہ اوہناں نُوں مَندا اے اوہ ای اے جیہڑا مَینُوں پیار کر دا اے تے جیہڑا مَینُوں پیار کر دا اے میرے باپ دا پیارا ہوئے گا تے مَیں اوہنوں پیار کراں گا۔ تے اپنے آپ نُوں اوہدے اُتّے ظاہر کراں گا۔
Punjabi Standard Bible (Punjabi Standard Bible) 2023
ਜਿਸ ਦੇ ਕੋਲ ਮੇਰੇ ਹੁਕਮ ਹਨ ਅਤੇ ਜਿਹੜਾ ਉਨ੍ਹਾਂ ਦੀ ਪਾਲਣਾ ਕਰਦਾ ਹੈ, ਉਹੀ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ। ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਸ ਉੱਤੇ ਪਰਗਟ ਕਰਾਂਗਾ।”