John 14:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੋ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਉਪਦੇਸ਼ ਦੀ ਪਾਲਣਾ ਕਰੇਗਾ ਅਤੇ ਮੇਰੇ ਪਿਤਾ ਉਸ ਨੂੰ ਪਿਆਰ ਕਰਨਗੇ । ਮੇਰੇ ਪਿਤਾ ਅਤੇ ਮੈਂ ਉਸ ਦੇ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੀ ਆ ਗਿਆ ਨੂੰ ਮੰਨੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ
Punjabi ERV
ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸਦੇ ਨਾਲ ਰਹਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا جے کوئی مَینُوں پیار کر دا اے اوہ میرے کلام نُوں مَنّے گا۔ تے میرا باپ اوہنوں پیار کرے گا۔ تے اسی اوہدے کول آواں گے تے اوہدے نال رہاں گے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਵਚਨ ਦੀ ਪਾਲਣਾ ਕਰੇਗਾ ਅਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ; ਅਸੀਂ ਉਸ ਦੇ ਕੋਲ ਆਵਾਂਗੇ ਅਤੇ ਉਸ ਦੇ ਨਾਲ ਵਾਸ ਕਰਾਂਗੇ।