John 14:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਦਦਗਾਰ, ਪਵਿੱਤਰ ਆਤਮਾ ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਣਗੇ, ਉਹ ਤੁਹਾਨੂੰ ਇਹ ਸਾਰੀਆਂ ਗੱਲਾਂ ਸਿਖਾਵੇਗਾ ਅਤੇ ਇਹ ਸਭ ਕੁਝ ਜੋ ਮੈਂ ਤੁਹਾਨੂੰ ਕਿਹਾ ਹੈ ਯਾਦ ਕਰਵਾਏਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫਿਰ ਮਦਦਗਾਰ ਜੋ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਦਾ ਹੈ, ਉਹ ਤੁਹਾਨੂੰ ਸਭ ਕੁਝ ਸਿਖਾਏਗਾ ਅਤੇ ਉਹ ਸਭ ਕੁਝ ਚੇਤੇ ਕਰਾਵੇਗਾ ਜੋ ਮੈਂ ਤੁਹਾਨੂੰ ਕਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ
Punjabi ERV
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مددگار جیہڑا پاک رُوح اے جِہنُوں باپ میرے ناں اُتّے گھلّے گا اوہو تُہانوں سبھ کُجھ سکھالے گا۔ تے جو کُجھ مَیں تُہانوں آکھیا اے تُہانوں یاد کرا دے گا۔
Punjabi Standard Bible (Punjabi Standard Bible) 2023
ਪਰ ਸਹਾਇਕ ਅਰਥਾਤ ਪਵਿੱਤਰ ਆਤਮਾ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜੇਗਾ ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਜੋ ਮੈਂ ਤੁਹਾਨੂੰ ਕਿਹਾ ਉਹ ਸਭ ਤੁਹਾਨੂੰ ਯਾਦ ਦਿਵਾਏਗਾ।